23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬੀਬਾ ਮਨਦੀਪ ਕੌਰ ਖੰਬੇ ਮੁੜ 'ਆਪ' ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਅਜੀਤ ਡੈਸਕ 16-07-2025
ਫ਼ਤਿਹਗੜ੍ਹ ਪੰਜਤੂਰ, 15 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਬੀਬਾ ਮਨਦੀਪ ਕੌਰ ਖੰਬੇ ਪਤਨੀ ਸਰਪੰਚ ਗੁਰਜੀਤ ਸਿੰਘ ਖੰਬੇ ਨੂੰ ਮੁੜ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਮੋਗਾ ਅਤੇ ਖ਼ਾਸ ਕਰਕੇ ਹਲਕਾ ਧਰਮਕੋਟ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਤੀ ਯੂਥ ਆਗੂ ਸਰਪੰਚ ਗੁਰਜੀਤ ਸਿੰਘ ਖੰਬੇ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਮਨਦੀਪ ਕੌਰ ਖੰਬੇ ਨੂੰ ਇਹ ਅਹੁਦਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਅਤੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸ਼ਰਮਾ ਦੀ ਸਿਫ਼ਾਰਿਸ਼ ਤੇ ਨਿਯੁਕਤ ਕੀਤਾ ਗਿਆ ਹੈ | ਬੀਬਾ ਮਨਦੀਪ ਕੌਰ ਖੰਬੇ ਵਲੋਂ ਸਮੇਂ-ਸਮੇਂ ਜ਼ਿਲੇ੍ਹ ਦੇ ਵਿਚ ਇਸਤਰੀ ਵਿੰਗ ਦੇ ਨਾਲ ਮੀਟਿੰਗਾਂ ਕਰਨ ਦੇ ਨਾਲ ਚਾਹੇ ਵਿਧਾਨ ਸਭਾ ਚੋਣਾਂ ਹੋਣ ਜਾਂ ਲੋਕ ਸਭਾ ਚੋਣਾਂ ਹੋਣ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕੀਤੀ ਗਈ, ਪਾਰਟੀ ਪ੍ਰਤੀ ਕੀਤੇ ਕੰਮਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ | ਬੀਬਾ ਮਨਦੀਪ ਕੌਰ ਖੰਬੇ ਨੇ ਆਪਣੀ ਇਸ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪਾਰਟੀ ਹਾਈ ਕਮਾਂਡ ਦੇ ਨਾਲ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਅਮਨਦੀਪ ਅਰੋੜਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਅਤੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸ਼ਰਮਾ ਤੇ ਜ਼ਿਲੇ੍ਹ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਮੇਰੇ 'ਤੇ ਵਿਸ਼ਵਾਸ ਕਰਕੇ ਮੈਨੂੰ ਜ਼ਿਲ੍ਹਾ ਲੈਵਲ ਦੀ ਮੁੜ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਮੈਂ ਪਾਰਟੀ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਪਾਰਟੀ ਦੀ ਚੜ੍ਹਦੀ ਕਲਾ ਤੇ ਪ੍ਰਚਾਰ ਲਈ ਦਿਨ ਰਾਤ ਇਕ ਕਰ ਦੇਵਾਂਗੀ |
ਪਿਛਲੀ ਖ਼ਬਰ ਮਿਡ ਡੇ ਮੀਲ ਕੁੱਕ ਯੂਨੀਅਨ ਬੀ.ਐਮ.ਐਸ. ਜ਼ਿਲ੍ਹਾ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਸ਼ਿਵਾਲਿਕ ਕਿਡਜ਼ ਸਕੂਲ 'ਚ ਪੰਜਾਬੀ ਸੁਲੇਖ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।