ਮੋਗਾ, 15 ਜੁਲਾਈ (ਅਸ਼ੋਕ ਬਾਂਸਲ)-ਰੋਟਰੀ ਕਲੱਬ ਮੋਗਾ ਕਰਾਊਨ ਦੀ ਨਵੀਂ ਕਾਰਜਕਾਰੀ ਜੋ ਮੋਗਾ ਸ਼ਹਿਰ ਵਿਚ ਸਮਾਜ ਭਲਾਈ ਦੇ ਕੰਮਾਂ ਵਿਚ ਹਮੇਸ਼ਾ ਮੋਹਰੀ ਹੁੰਦੀ ਹੈ, ਵਲੋਂ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਜਨਤਕ ਥਾਵਾਂ 'ਤੇ ਰੁੱਖ ਲਗਾਏਗੀ | ਉਨ੍ਹਾਂ ਪੌਦਿਆਂ ਦੀ ਦੇਖਭਾਲ ਦਾ ਕੰਮ ਵੀ ਕਲੱਬ ਦੇ ਮੈਂਬਰਾਂ ਵਲੋਂ ਉਨ੍ਹਾਂ ਥਾਵਾਂ 'ਤੇ ਕੀਤਾ ਜਾਵੇਗਾ ਜਿੱਥੇ ਕਲੱਬ ਰੁੱਖ ਲਗਾਏਗਾ | ਕਲੱਬ ਦੇ ਚੇਅਰਮੈਨ ਅਤੇ ਕੌਂਸਲਰ ਸਾਹਿਲ ਅਰੋੜਾ, ਪ੍ਰਧਾਨ ਪਰਵਿੰਦਰ ਕੁਮਾਰ ਅਤੇ ਕੈਸ਼ੀਅਰ ਅਮੀਸ਼ ਭੰਡਾਰੀ ਨੇ ਕਿਹਾ ਕਿ ਪ੍ਰਦੂਸ਼ਿਤ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ ਸਾਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣੇ ਪੈਣਗੇ | ਜੇਕਰ ਅਸੀਂ ਆਪਣੇ ਆਲੇ-ਦੁਆਲੇ ਖਾਲੀ ਜਗ੍ਹਾ 'ਤੇ ਵੱਧ ਤੋਂ ਵੱਧ ਰੁੱਖ ਲਗਾਵਾਂਗੇ ਤਾਂ ਵਾਤਾਵਰਣ ਸਾਫ਼ ਰਹੇਗਾ | ਉਨ੍ਹਾਂ ਕਿਹਾ ਕਿ ਕਲੱਬ ਦਾ ਮੁੱਖ ਉਦੇਸ਼ ਉਨ੍ਹਾਂ ਲੋਕਾਂ ਦੀ ਮਦਦ ਕਰਨਾ ਹੈ, ਜੋ ਆਰਥਿਕ ਤੌਰ 'ਤੇ ਕਮਜ਼ੋਰ ਹਨ ਅਤੇ ਕੰਮ ਕਰਨ ਤੋਂ ਅਸਮਰਥ ਹਨ |