ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ ਦੀ ਅਗਵਾਈ ਅਤੇ ਆਪਣਾ ਪੰਜਾਬ ਫਾੳਾੂਡੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਰਹਿਨੁਮਾਈ ਹੇਠ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਤੇ ਸਮੂਹਿਕ ਸਟਾਫ਼ ਨੇ ਵਾਤਾਵਰਨ ਦੀ ਸੰਭਾਲ ਦੀ ਪਹਿਲ ਕਦਮੀ ਕਰਦਿਆਂ ਬੂਟੇ ਲਗਾਉਣ ਦੀ ਮੁਹਿੰਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ | ਹਰ ਸਾਲ ਦੀ ਤਰਾਂ ਇਸ ਵਾਰ ਵੀ ਲਗਪਗ ਸਾਢੇ ਅੱਠ ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ, ਜਿਸ ਦੇ ਤਹਿਤ ਅਣਗਿਣਤ ਬੂਟੇ ਲਗਾ ਕੇ ਵਿਦਿਆਰਥੀ ਅਤੇ ਸਮੂਹਿਕ ਸਟਾਫ਼ ਇਸ ਮੁਹਿੰਮ ਦਾ ਹਿੱਸਾ ਬਣੇ ਤੇ ਆਪਣੀਆਂ ਤਸਵੀਰਾਂ ਅੱਪਲੋਡ ਕਰਕੇ ਸਰਟੀਫਿਕੇਟ ਪ੍ਰਾਪਤ ਕੀਤੇ | ਸਕੂਲ ਦੇ ਚੇਅਰਮੈਨ ਅਤੇ ਸਕੂਲ ਦੇ ਪਿ੍ੰਸੀਪਲ ਵਲੋਂ ਹਰਿਆਲੀ ਮਿਸ਼ਨ ਦਾ ਹਿੱਸਾ ਬਣ ਕੇ ਸਾਰਿਆਂ ਵਲੋਂ ਦਿਖਾਏ ਸਮਰਪਣ ਤੇ ਪਹਿਲ ਕਦਮੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਬੂਟਿਆਂ ਦਾ ਪਾਲਣ ਪੋਸ਼ਣ ਜਾਰੀ ਰੱਖਣ ਲਈ ਕਿਹਾ | ਉਨ੍ਹਾਂ ਆਪਣਾ ਪੰਜਾਬ ਫਾੳਾੂਡੇਸ਼ਨ ਸਕੂਲੀ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਕੂਲ ਦੇ ਬਾਕੀ ਸਟਾਫ਼ ਦੀ ਵੀ ਪ੍ਰਸੰਸਾ ਕੀਤੀ ਤੇ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਤੇ ਯਤਨਾਂ ਸਦਕਾ ਅਸੀਂ ਆਪਣੇ ਮਿਥੇ ਟੀਚਿਆਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹੇ |