ਸਮਾਧ ਭਾਈ, 15 ਜੁਲਾਈ (ਜਗਰੂਪ ਸਿੰਘ ਸਰੋਆ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਸਥਾਪਨਾ ਦਿਵਸ ਮੌਕੇ ਗਰਮੀ ਤੋਂ ਰਾਹਤ ਲਈ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਤੇ ਚੇਅਰਪਰਸਨ ਮੈਡਮ ਰਣਧੀਰ ਕੌਰ ਕਲੇਰ ਨੇ ਆਪਣੀ ਸਪੁੱਤਰੀ ਨੀਲਮ ਕੌਰ ਸਿੱਧੂ ਦੇ ਜਨਮ ਦਿਨ ਦੀ ਖੁਸ਼ੀ 'ਚ ਸਕੂਲ ਨੂੰ ਸੈਂਟਰਲ ਏ. ਸੀ. ਕਰ ਦਿੱਤਾ, ਜਿਸ ਦਾ ਉਦਘਾਟਨ ਚੇਅਰਪਰਸਨ ਮੈਡਮ ਰਣਧੀਰ ਕੌਰ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਐੱਮ. ਡੀ. ਕੋਹੇਨੂਰ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਮੁਸ਼ਕਿਲ ਨਾ ਹੋਵੇ ਇਸ ਕਰਕੇ ਵਾਤਾਵਰਨ ਨੂੰ ਅਨੁਕੂਲ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ | ਚੇਅਰਪਰਸਨ ਮੈਡਮ ਕਲੇਰ ਨੇ ਕਿਹਾ ਕਿ ਪਿਛਲੇ 20 ਸਾਲਾਂ 'ਚ ਮੈਨੇਜਮੈਂਟ ਨੇ ਸਿੱਖਿਆ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਅੰਗਰੇਜ਼ੀ ਭਾਸ਼ਾ ਲੈਬ ਤੇ ਸਾਇੰਸ ਵਿਸ਼ੇ ਦੀਆਂ ਅਲੱਗ-ਅਲੱਗ ਪ੍ਰਯੋਗਸ਼ਾਲਾਵਾਂ ਬਣਾਈਆਂ ਹਨ ਅਤੇ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿਚ ਰਾਜ ਤੇ ਨੈਸ਼ਨਲ ਖੇਡਾਂ ਲਈ ਉੱਤਮ ਮਾਹੌਲ ਸਿਰਜ ਕੇ ਦਿੱਤਾ ਹੈ | ਇਸ ਸਮੇਂ ਪਿ੍ੰਸੀਪਲ ਸ਼ਸ਼ੀਕਾਂਤ, ਸੀਨੀਅਰ ਕੁਆਰਡੀਨੇਟਰ ਰਾਜੀਵ ਸ਼ਰਮਾ, ਐਗਜ਼ਾਮੀਨੇਸ਼ਨ ਇੰਚਾਰਜ ਦਮਨਜੋਤ ਕੌਰ, ਜੂਨੀਅਰ ਕੋਆਰਡੀਨੇਟਰ ਰੁਪਿੰਦਰ ਕੌਰ, ਪ੍ਰਾਇਮਰੀ ਕੁਆਰਡੀਨੇਟਰ ਕਰਮਜੀਤ ਕੌਰ, ਕਿੰਡਰਗਾਰਟਨ ਕੋਆਰਡੀਨੇਟਰ ਮੋਨਿਕਾ ਚਲਾਣਾ, ਆਈ.ਟੀ. ਕੋਆਰਡੀਨੇਟਰ ਗੁਰਵਿੰਦਰ ਸਿੰਘ, ਹਾਊਸ ਕੋਆਰਡੀਨੇਟਰ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |