15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤੀ ਗੇਟ ਰੈਲੀ

ਅਜੀਤ ਡੈਸਕ 17-07-2025
ਜੈਤੋ, 16 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਮੰਗਾਂ ਸਬੰਧੀ ਅੱਜ ਸਰਕਾਰੀ ਆਈ. ਟੀ. ਆਈ. ਜੈਤੋ ਦੇ ਗੇਟ ਅੱਗੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਆਗੂ ਪਰਦਮਨ ਸਿੰਘ ਰੋੜੀਕਪੂਰਾ ਨੇ ਦੱਸਿਆ ਕਿ ਪਿਛਲੇ ਡੇਢ ਦਹਾਕੇ ਤੋਂ ਪੰਜਾਬ ਦੀਆਂ ਸਰਕਾਰੀ ਆਈ. ਟੀ.ਆਈਜ਼ ਵਿਚ ਬਿਨ੍ਹਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖਾਹਾਂ ਨਾਲ ਗਰੁੱਪ ਬੀ ਬਤੌਰ ਕਰਾਫ਼ਟ ਇੰਸਟਰਕਟਰ ਸ਼ੋਸ਼ਨ ਕਰਵਾ ਰਹੇ ਹਨ ਜਦਕਿ ਇਹੀ ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਨੂੰ ਉਨ੍ਹਾਂ ਨਾਲੋਂ ਵੱਧ ਤਨਖਾਹਾਂ ਦੇ ਰਹੀ ਹੈ | ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਛੁੱਟੀ ਨਹੀਂ ਦਿੱਤੀ ਜਾਂਦੀ, ਨਾ ਹੀ ਕੋਈ ਬਦਲੀ ਕਰਵਾਉਣ ਦਾ ਅਧਿਕਾਰ ਹੈ, ਨਾ ਹੀ ਕੋਈ ਸਰਵਿਸ ਬੁੱਕ ਲਗਾਈ ਗਈ ਹੈ ਅਤੇ ਨਾ ਹੀ ਕੋਈ ਸਾਲਾਨਾ ਇੰਕਰੀਮੈਂਟ ਹੈ ਇੱਥੋਂ ਤੱਕ ਮਹਿਲਾਵਾਂ ਲਈ ਜਣੇਪਾ ਛੁੱਟੀ ਤੱਕ ਦਾ ਅਧਿਕਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਤਕਨੀਕੀ ਸਿੱਖਿਆ ਮੰਤਰੀ ਅਤੇ ਹੋਰ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਲੋੜ ਪੈਣ 'ਤੇ ਪੱਕਾ ਮੋਰਚਾ ਵੀ ਲਗਾਇਆ ਜਾਵੇਗਾ | ਇਸ ਮੌਕੇ ਰਣਜੀਤ ਸਿੰਘ, ਗੁਰਵਿੰਦਰ ਕੌਰ, ਕਿਰਨਜੀਤ ਕੌਰ, ਸੰਤੋਸ਼ ਰਾਣੀ, ਮਨਦੀਪ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਬਿ੍ਜਿੰਦਰਾ ਕਾਲਜ ਨੂੰ ਪੰਜਾਬ ਐਂਡ ਸਿੰਧ ਬੈਂਕ ਵਲੋਂ 2 ਵਾਟਰ ਕੂਲਰ ਦਾਨ ਅਗਲੀ ਖ਼ਬਰ ਸੀਵਰੇਜ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਤੇ ਸੜਕਾਂ 'ਚ ਖੜਿ੍ਹਆ ਪਾਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।