15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਾਰੀ ਬਿ੍ਜਿੰਦਰਾ ਕਾਲਜ ਨੂੰ ਪੰਜਾਬ ਐਂਡ ਸਿੰਧ ਬੈਂਕ ਵਲੋਂ 2 ਵਾਟਰ ਕੂਲਰ ਦਾਨ

ਅਜੀਤ ਡੈਸਕ 17-07-2025
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਨੂੰ ਪੰਜਾਬ ਐਂਡ ਸਿੰਧ ਬੈਂਕ ਵਲੋਂ ਬੈਂਕ ਦੇ ਸਥਾਪਨਾ ਦਿਵਸ ਮੌਕੇ 2 ਵਾਟਰ ਕੂਲਰ ਦਾਨ ਕੀਤੇ ਗਏ | ਕਾਲਜ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੇ ਜ਼ੋਨਲ ਮੈਨੇਜਰ ਸ਼ੀਤਲ ਮਹਾਜਨ, ਚੀਫ਼ ਮੈਨੇਜਰ ਪਿਯੂਸ਼ ਕੁਮਾਰ ਪੰਕਜ, ਮੈਨੇਜਰ ਕੇਸ਼ਵ ਕੁਮਾਰ ਅਤੇ ਕਾਲਜ ਦੀ ਬ੍ਰਾਂਚ ਦੇ ਬੈਂਕ ਮੈਨੇਜਰ ਵਰਿੰਦਰ ਕੁਮਾਰ ਦਾ ਪਹੁੰਚਣ 'ਤੇ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ, ਕਾਰਜਕਾਰੀ ਪਿ੍ੰਸੀਪਲ ਡਾ. ਪੂਜਾ ਭੱਲਾ ਅਤੇ ਰਜਿਸਟਰਾਰ ਡਾ. ਸ਼ਾਲਿਨੀ ਗੋਇਲ ਵਲੋਂ ਸਭਨਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਜ਼ੋਨਲ ਮੈਨੇਜਰ ਸ਼ੀਤਲ ਮਹਾਜਨ ਵਲੋਂ ਪੰਜਾਬ ਐਂਡ ਸਿੰਧ ਬੈਂਕ ਦੇ 118ਵੇਂ ਸਥਾਪਨਾ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ | ਅੰਤ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਪੂਜਾ ਭੱਲਾ ਵਲੋਂ ਪੰਜਾਬ ਐਂਡ ਸਿੰਧ ਬੈਂਕ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਰਕਾਰੀ ਸਕੂਲ ਜਿਉਣ ਵਾਲਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤੀ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।