15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਾਂਗਰਸ ਨੂੰ ਮਜ਼ਬੂਤ ਕਰਨ ਲਈ ਧੜੇਬੰਦੀ ਛੱਡ ਕੇ ਕਾਂਗਰਸੀ ਆਗੂ ਤੇ ਵਰਕਰ ਇਕਜੁਟ ਹੋਣ- ਲਾਲਾ ਬਰਾੜ <br/>

ਅਜੀਤ ਡੈਸਕ 17-07-2025
ਬਾਜਾਖਾਨਾ, 16 ਜੁਲਾਈ (ਜੀਵਨ ਗਰਗ)-ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਂਗਰਸੀ ਆਗੂ ਧੜੇਬੰਦੀ ਛੱਡ ਕੇ ਆਪਣੇ ਵਰਕਰਾਂ ਤੱਕ ਪਹੁੰਚ ਕਰਕੇ ਸਭ ਨੂੰ ਇਕਜੁਟ ਕਰਨ ਲਈ ਕੋਸ਼ਿਸ਼ਾਂ ਕਰਨ ਤਾਂ ਹੀ ਪਾਰਟੀ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਸਫ਼ਲਤਾ ਹਾਸਿਲ ਕਰ ਸਕਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਲਾਲਾ ਬਰਾੜ ਜੈਤੋ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦੇ ਵਿਧਾਇਕ ਨੂੰ ਆਪਣੇ ਵਿਰੋਧੀ ਧਿਰ ਦੇ ਨੇਤਾ ਦੀ ਅਗਵਾਈ 'ਚ ਸਾਰਥਿਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਤੇ ਸਰਕਾਰ ਦੀਆਂ ਕਮੀਆਂ, ਪੇਸ਼ੀਆਂ ਨੂੰ ਲੋਕਾਂ ਦੇ ਸਾਹਮਣੇ ਲੈ ਕੇ ਆਉਣਾ ਚਾਹੀਦਾ ਹੈ ਤੇ ਪੰਜਾਬ ਦੇ ਲੋਕ ਮੁੱਦਿਆਂ ਦੀ ਗੱਲ ਵਿਧਾਨ ਸਭਾ 'ਚ ਰੱਖਣੀ ਚਾਹੀਦੀ ਹੈ ਕਿਉਂਕਿ ਲੋਕਾਂ ਨੇ ਬਦਲਾਅ ਦੀ ਸਰਕਾਰ ਦਾ ਰੰਗ ਦੇਖ ਲਿਆ ਹੈ ਅਤੇ ਉਹ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਇਸ ਲਈ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਸਭ ਗਿਲੇ-ਸ਼ਿਕਵੇ ਤਿਆਗ ਕਿ ਪਾਰਟੀ ਦੇ ਭਵਿੱਖ ਲਈ ਕੰਮ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਥਾਨਕ ਆਗੂਆਂ ਨੂੰ ਅਹੁਦੇ ਮਿਲਣ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਸਕੂਲ ਜਿਉਣ ਵਾਲਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।