15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 17-07-2025
ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮੋਗਾ ਰੋਡ ਪਰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਓਵਰ ਬਰਿੱਜ ਪਾਸ ਪੁੱਜੀ ਤਾਂ ਸੱਜੇ ਹੱਥ ਬਠਿੰਡਾ ਸਾਈਡ ਓਵਰ ਬਰਿੱਜ ਦੇ ਹੇਠ ਇਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਟੀ-ਸ਼ਰਟ ਦੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ੀ ਜ਼ਮੀਨ ਪਰ ਸੁੱਟ ਦਿੱਤੀ | ਸੱਜੇ ਹੱਥ ਰੋਡ ਨੂੰ ਖਿਸਕਣ ਲੱਗਾ ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜ਼ਮੀਨ ਪਰ ਸੁੱਟੀ ਲਿਫ਼ਾਫ਼ੀ ਚੁੱਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 6 ਗ੍ਰਾਮ 300 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਸਤਨਾਮ ਸਿੰਘ ਵਾਸੀ ਸ਼ੇਰੇ ਪੰਜਾਬ ਨਗਰ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਝਪਟਮਾਰਾਂ ਦਾ ਦਿਲੇਰੀ ਨਾਲ ਮੁਕਾਬਲਾ ਕਰਨ ਵਾਲੀ ਮਹਿਲਾ ਦੀ ਐਸ.ਐਸ.ਪੀ. ਨੇ ਕੀਤੀ ਹੌਂਸਲਾ ਅਫ਼ਜਾਈ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਬੱਡੀ ਮੁਕਾਬਲਿਆਂ 'ਚ ਤਮਗਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।