15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਝਪਟਮਾਰਾਂ ਦਾ ਦਿਲੇਰੀ ਨਾਲ ਮੁਕਾਬਲਾ ਕਰਨ ਵਾਲੀ ਮਹਿਲਾ ਦੀ ਐਸ.ਐਸ.ਪੀ. ਨੇ ਕੀਤੀ ਹੌਂਸਲਾ ਅਫ਼ਜਾਈ

ਅਜੀਤ ਡੈਸਕ 17-07-2025
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੁਖੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਜਿਨ੍ਹਾਂ ਨੂੰ ਨਵੀਂਆਂ ਪੈੜ੍ਹਾਂ ਪਾਉਣ ਵਾਲੇ ਅਫ਼ਸਰ ਵਜੋਂ ਜਾਣਿਆ ਜਾਂਦਾ ਹੈ, ਜੋ ਹਮੇਸ਼ਾ ਲੋਕਾਂ ਨਾਲ ਨਿੱਜੀ ਤੌਰ 'ਤੇ ਜੁੜ ਕੇ ਕੰਮ ਕਰਨ ਨੂੰ ਤਰਜੀਹ ਦਿੰਦੇ ਹਨ | ਉਨ੍ਹਾਂ ਦੀਆਂ ਕਾਰਵਾਈਆਂ ਨਾ ਸਿਰਫ ਕਾਨੂੰਨੀ ਪੱਧਰ ਤੱਕ ਸੀਮਤ ਹਨ, ਸਗੋਂ ਉਹ ਹਰ ਸਮਾਜਿਕ ਪੱਖ ਨੂੰ ਵੀ ਉਨ੍ਹੀ ਹੀ ਗੰਭੀਰਤਾ ਨਾਲ ਲੈਂਦੇ ਹਨ | ਫ਼ਰੀਦਕੋਟ ਵਿਖੇ ਬੀਤੇ ਦਿਨੀਂ ਸੁਨਿਆਰਾ ਬਾਜ਼ਾਰ 'ਚ ਇਕ ਮਹਿਲਾ ਨਾਲ ਮੋਟਰਸਾਈਕਲ ਸਵਾਰਾਂ ਵਲੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਗਈ | ਇਹ ਘਟਨਾ ਜਿਵੇਂ ਹੀ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿਚ ਆਈ ਤਾਂ ਪੁਲਿਸ ਵਲੋਂ ਤੁਰੰਤ ਅਤੇ ਫ਼ੁਰਤੀ ਨਾਲ ਕਾਰਵਾਈ ਕਰਦਿਆਂ ਸਿਰਫ਼ ਕੁਝ ਘੰਟਿਆਂ ਵਿਚ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ | ਇਸ ਦੌਰਾਨ ਦੋਸ਼ੀਆਂ ਵਲੋਂ ਜਿਸ ਮਹਿਲਾ ਨਾਲ ਪਰਸ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਉਸ ਮਹਿਲਾ ਊਸ਼ਾ ਕੌਸ਼ਲ ਵਲੋਂ ਬੇਹੱਦ ਦਿਲੇਰੀ ਅਤੇ ਹੌਂਸਲੇ ਨਾਲ ਮੁਕਾਬਲਾ ਕੀਤਾ ਗਿਆ | ਜਿਨ੍ਹਾਂ ਦੀ ਦਿਲੇਰੀ ਅਤੇ ਹੌਸਲੇ ਦੀ ਪ੍ਰਸੰਸਾ ਕਰਨ ਲਈ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵਲੋਂ ਖੁਦ ਮਹਿਲਾ ਊਸ਼ਾ ਕੌਸ਼ਲ ਅਤੇ ਉਸਦੇ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨਾ ਕੇਵਲ ਪਰਿਵਾਰ ਦੀ ਹੌਸਲਾ ਅਫਜਾਈ ਕੀਤੀ, ਸਗੋਂ ਇਹ ਵੀ ਯਕੀਨ ਦਿਵਾਇਆ ਕਿ ਫ਼ਰੀਦਕੋਟ ਪੁਲਿਸ ਹਮੇਸ਼ਾ ਜਨਤਾ ਦੀ ਸੁਰੱਖਿਆ ਅਤੇ ਨਿਆਂ ਲਈ ਵਚਨਬੱਧ ਹੈ | ਮਹਿਲਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਦੀ ਤੁਰੰਤ ਕਾਰਵਾਈ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਦਾ ਵਿਅਕਤੀਗਤ ਤੌਰ 'ਤੇ ਧੰਨਵਾਦ ਕੀਤਾ ਗਿਆ | ਜ਼ਿਕਰਯੋਗ ਹੈ ਕਿ ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਵਲੋਂ ਇਸ ਮਾਮਲੇ ਵਿਚ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੀਆਂ ਪੀ.ਸੀ.ਆਰ ਪਾਰਟੀਆਂ ਅਤੇ ਥਾਣਾ ਸਿਟੀ ਫ਼ਰੀਦਕੋਟ ਦੀਆਂ ਟੀਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਮਹਿਲਾ ਪਾਸੋਂ ਪਰਸ ਖੋਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।