15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮਹਿਲਾ ਪਾਸੋਂ ਪਰਸ ਖੋਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਕਾਬੂ

ਅਜੀਤ ਡੈਸਕ 17-07-2025
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਥਾਣਾ ਸਿਟੀ ਪੁਲਿਸ ਨੇ ਬੀਤੇ ਦਿਨੀਂ ਸੁਨਿਆਰਾ ਬਾਜ਼ਾਰ ਵਿਚੋਂ ਇਕ ਮਹਿਲਾ ਪਾਸੋਂ ਪਰਸ ਖੋਹ ਕਰਨ ਦੀ ਕੋਸ਼ਿਸ਼ ਕਰਨ ਵਾਲੇ 1 ਦੋਸ਼ੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 2 ਮੋਟਰਸਾਈਕਲ ਸਵਾਰਾਂ ਵਲੋਂ ਬੀਤੇ ਦਿਨੀਂ ਸੁਨਿਆਰਾ ਬਾਜ਼ਾਰ ਦੇ ਨੇੜੇ ਇਕ ਮਹਿਲਾ ਪਾਸੋਂ ਪਰਸ ਖੋਹ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਕਾਮਯਾਬ ਨਹੀਂ ਹੋ ਸਨ | ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਦੀਆਂ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ, ਜਿਸ ਦੌਰਾਨ ਉਕਤ ਵਾਰਦਾਤ ਵਿਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ ਦੋਸ਼ੀ ਵਿੱਕੀ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਹਰਨਾਮਪੁਰ ਮੁਹੱਲਾ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵਲੋਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸ ਦੀ ਲੱਤ ਵਿਚ ਫਰੈਕਚਰ ਵੀ ਆਇਆ ਹੈ | ਜਿਸ ਦੌਰਾਨ ਦੋਸ਼ੀ ਨੂੰ ਬਾਬਾ ਫ਼ਰੀਦ ਪਾਰਕਿੰਗ ਸਾਈਡ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 310 ਮਿਤੀ 15.07.2025 ਅਧੀਨ ਧਾਰਾ 112(2)/304/62 ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਦੋਸ਼ੀ ਵਿੱਕੀ ਸਿੰਘ ਦਾ ਰਿਕਾਰਡ ਕਿ੍ਮੀਨਲ ਹੈ | ਇਸ ਦੇ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਸ਼ਰਾਬ ਦੀ ਤਸਕਰੀ ਸਬੰਧੀ 4 ਮੁਕੱਦਮੇ ਦਰਜ ਹਨ | ਪੁਲਿਸ ਟੀਮਾਂ ਵਲੋਂ ਇਸ ਦੇ ਦੂਸਰੇ ਸਾਥੀ ਦੀ ਵੀ ਭਾਲ ਕੀਤੀ ਜਾ ਰਹੀ ਹੈ | ਉਸ ਨੂੰ ਵੀ ਜਲਦ ਹੀ ਗਿ੍ਫਤਾਰ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਰਿਮਾਂਡ ਹਾਸਿਲ ਕਰਨ ਉਪਰੰਤ ਦੋਸ਼ੀ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ | ਜਿਸ ਦੌਰਾਨ ਇਨ੍ਹਾਂ ਤੋਂ ਹੋਰ ਵੀ ਵਾਰਦਾਤਾਂ ਟਰੇਸ ਹੋਣ ਦੀ ਉਮੀਦ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਬੂਤਰਬਾਜ਼ੀ ਮੁਕਾਬਲਿਆਂ 'ਤੇ ਪਾਬੰਦੀ ਹਟਾਈ <br/> ਅਗਲੀ ਖ਼ਬਰ ਝਪਟਮਾਰਾਂ ਦਾ ਦਿਲੇਰੀ ਨਾਲ ਮੁਕਾਬਲਾ ਕਰਨ ਵਾਲੀ ਮਹਿਲਾ ਦੀ ਐਸ.ਐਸ.ਪੀ. ਨੇ ਕੀਤੀ ਹੌਂਸਲਾ ਅਫ਼ਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।