15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਸੈਮੀਨਾਰ ਕਰਵਾਇਆ

ਅਜੀਤ ਡੈਸਕ 17-07-2025
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰ ਨੈਸ਼ਨਲ ਸਕੂਲ ਵਿਖੇ ਐੱਨ.ਸੀ.ਸੀ. ਦੇ ਕੈਡਿਟਾਂ ਲਈ ਉਚੇਚੇ ਤੌਰ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ਵਕਤਾ ਪਿ੍ੰਸੀਪਲ ਪਿ੍ਅੰਕਾ ਬਰਾੜ ਨੇ ਸਕੂਲੀ ਵਿਦਿਆਰਥੀਆਂ ਨੂੰ ਸਵਦੇਸੀ ਵਸਤਾਂ ਦੀ ਮਹੱਤਤਾ ਬਾਰੇ ਦੱਸਿਆ ਕਿ ਕਿਵੇਂ ਅਸੀਂ ਵਿਦੇਸ਼ੀ ਵਸਤਾਂ ਦੀ ਥਾਂ ਸਵਦੇਸ਼ੀ ਨੂੰ ਅਪਨਾ ਕੇ ਭਾਰਤ ਨੂੰ ਆਤਮ ਨਿਰਭਰ ਬਣਾਉਣ ਵਿਚ ਮਦਦ ਕਰ ਸਕਦੇ ਹਾਂ | ਸਵਦੇਸ਼ੀ ਵਸਤਾਂ ਨੂੰ ਅਪਨਾਉਣ ਨਾਲ ਨਾ ਕੇਵਲ ਭਾਰਤੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਹੋਣਗੇ ਬਲਕਿ ਵਸਤਾਂ ਦੀ ਬਾਜ਼ਾਰੀ ਸਪਲਾਈ ਲੜੀਂਦੀ ਮਜ਼ਬੂਤ ਹੋਵੇਗੀ, ਜਿਸ ਨਾਲ ਅਸੀਂ ਆਪਣੇ ਦੇਸ਼ ਨੂੰ ਸੱਚਮੁੱਚ ਪ੍ਰਫੁੱਲਿਤ ਕਰਨ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਾਂ, ਜਿਸ ਨਾਲ ਭਾਰਤ ਵਿਸ਼ਵ ਪੱਧਰ 'ਤੇ ਇਕ ਆਤਮ ਨਿਰਭਰ ਸ਼ਕਤੀ ਬਣ ਕੇ ਉਭਰ ਸਕੇਗਾ | ਇਸ ਮੌਕੇ ਵਿਦਿਆਰਥੀਆਂ ਦੇ ਉਕਤ ਸਿਰਲੇਖ ਹੇਠ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ |.ਇਸ ਸਮਾਗਮ ਨੂੰ ਸਫਲਤਾ ਪੂਰਬਕ ਨੇਪਰੇ ਚਾੜਣ ਵਿਚ ਸਕੂਲ ਦੇ ਐੱਨ. ਸੀ. ਸੀ. ਇੰਚਾਰਜ ਸੁਜਾਤਾ ਸ਼ਰਮਾ ਨੇ ਵਿਸ਼ੇਸ਼ ਭੂਮਿਕਾ ਨਿਭਾਈ |
ਪਿਛਲੀ ਖ਼ਬਰ ਪੁਲਿਸ ਤੇ ਪੇਂਡੂ ਸੁਰੱਖਿਆ ਕਮੇਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਅਗਲੀ ਖ਼ਬਰ ਕਾਂਗਰਸੀ ਆਗੂਆਂ ਨੇ ਸ਼ਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।