15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪੁਲਿਸ ਤੇ ਪੇਂਡੂ ਸੁਰੱਖਿਆ ਕਮੇਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ

ਅਜੀਤ ਡੈਸਕ 17-07-2025
ਜੈਤੋ, 16 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਅੱਜ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਅਤੇ ਪਿੰਡਾਂ 'ਚ ਬਣੀਆਂ ਪੇਂਡੂ ਸੁਰੱਖਿਆ ਕਮੇਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਚੌਧਰੀ ਚਿੰਰਜ਼ੀ ਲਾਲ ਧਰਮਸ਼ਾਲਾ ਜੈਤੋ ਵਿਖੇ ਹੋਈ | ਜਿਸ 'ਚ ਡੀ.ਐਸ.ਪੀ. ਜੈਤੋ ਮਨੋਜ ਕੁਮਾਰ ਸ਼ਰਮਾ, ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਡਾ. ਹਰੀਸ਼ ਚੰਦਰ ਗੋਇਲ ਪ੍ਰਧਾਨ ਨਗਰ ਕੌਂਸਲ ਜੈਤੋ, ਧਰਮਜੀਤ ਵਾਂਦਰ ਰਾਮੇਆਣਾ ਉਪ ਚੇਅਰਮੈਨ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ, ਗੁਰਭੇਜ ਸਿੰਘ ਬਰਾੜ ਕੋਆਰਡੀਨੇਟਰ 'ਯੁੱਧ ਨਸ਼ਿਆਂ ਵਿਰੁੱਧ' ਅਤੇ ਸੰਜੀਵ ਕੁਮਾਰ ਥਾਣਾ ਮੁਖੀ ਜੈਤੋ ਤੋਂ ਇਲਾਵਾ ਵੱਡੀ ਗਿਣਤੀ 'ਚ ਵੱਖ-ਵੱਖ ਦੇ ਪੇਂਡੂ ਸੁਰੱਖਿਆ ਕਮੇਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ | ਡਾ. ਹਰੀਸ਼ ਚੰਦਰ ਗੋਇਲ, ਡਾ. ਲਛਮਣ ਭਗਤੂਆਣਾ, ਗੁਰਭੇਜ ਸਿੰਘ ਬਰਾੜ ਅਤੇ ਧਰਮਜੀਤ ਵਾਂਦਰ ਰਾਮੇਆਣਾ ਨੇ ਕਿਹਾ ਕਿ ਕਿਸੇ ਵੀ ਸਮਾਜਿਕ ਕੁਰੀਤੀ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੁੰਦੀ ਹੈ | ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਵਰਗੇ ਕੋਹੜ ਦੇ ਖ਼ਤਮੇ ਲਈ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਕੱਲਿਆਂ ਕੁਝ ਨਹੀਂ ਕਰ ਸਕਦੀਆਂ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਦਰਦ ਸਮਝਦਿਆਂ ਨਸ਼ੇ ਨੂੰ ਜੜੋ੍ਹਾ ਖ਼ਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਪਿੰਡਾਂ ਦੇ ਲੋਕਾਂ ਸਹਿਯੋਗ ਮੰਗਿਆ ਤੇ ਮਿਲੇ ਸਹਿਯੋਗ ਨਾਲ ਅੱਜ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਨਸ਼ੇ ਨੂੰ ਖ਼ਤਮ ਕਰਨ 'ਚ ਕਾਮਯਾਬ ਹੋਈ ਹੈ | ਡੀ.ਐਸ.ਪੀ. ਜੈਤੋ ਮਨੋਜ ਕੁਮਾਰ ਸ਼ਰਮਾ ਨੇ ਪੇਂਡੂ ਸੁਰੱਖਿਆ ਕਮੇਟੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ੇ ਦੀ ਰੋਕਥਾਮ ਲਈ ਪੁਲਿਸ ਅਤੇ ਲੋਕਾਂ ਦੇ ਵਿਚਕਾਰ ਇਕ ਕੜੀ ਦੀ ਲੋੜ ਮਹਿਸੂਸ ਹੋਈ, ਜਿਸ ਤਹਿਤ ਪਿੰਡਾਂ 'ਚ ਪੇਂਡੂ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ | ਜਿਨ੍ਹਾਂ ਦੇ ਸਹਿਯੋਗ ਨਾਲ ਹੀ ਅੱਜ ਨਸ਼ੇ ਨੂੰ ਕਾਬੂ ਕਰਨ 'ਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕਾਮਯਾਬ ਹੋਇਆ ਹੈ | ਇਸ ਪ੍ਰੈਸ ਕਲੱਬ ਗੰਗਸਰ ਦੇ ਚੇਅਰਮੈਨ ਨਰੇਸ਼ ਸੇਠੀ ਵਲੋਂ ਪੁਲਿਸ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਮਾਪਿਆਂ ਨੂੰ ਬੱਚਿਆਂ ਨਾਲ ਮਿੱਤਰਤਾ ਵਾਲਾ ਮਾਹੌਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਨੰਬਰਦਾਰ ਜਸਪਾਲ ਸਿੰਘ ਸਰਪੰਚ ਰੋੜੀਕਪੂਰਾ, ਲਛਮਣ ਸਿੰਘ ਬਿਸ਼ਨੰਦੀ, ਮੱਖਣ ਸਿੰਘ ਝੱਖੜਵਾਲਾ, ਅਮਨਦੀਪ ਸਿੰਘ ਢਿੱਲੋਂ ਝੱਖੜਵਾਲਾ, ਰਣਧੀਰ ਸਿੰਘ ਸਰਪੰਚ ਢੈਪਈ, ਕਰਮ ਸਿੰਘ ਸਾਬਕਾ ਸਰਪੰਚ ਅਜਿੱਤ ਗਿੱਲ, ਦੇਵਿੰਦਰ ਸਿੰਘ ਸਰਪੰਚ ਮੜਾਕ, ਅਜੀਤ ਸਿੰਘ ਰੋਮਾਣਾ ਅਲਬੇਲ ਸਿੰਘ, ਅਜੈਬ ਸਿੰਘ ਦਬੜੀਖਾਨਾ ਅਤੇ ਲਾਡੀ ਬਿਸ਼ਨੰਦੀ ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਪੁਲਿਸ ਨੇ ਜ਼ਿਲ੍ਹਾ ਜੇਲ੍ਹ ਵਿਖੇ ਸਰਚ ਅਭਿਆਨ ਚਲਾਇਆ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।