05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੁਲਿਸ ਵਲੋਂ ਜ਼ਿਲ੍ਹੇ ਅੰਦਰ ਨਸ਼ਾ ਹੋਟਸਪਾਟ ਖੇਤਰਾਂ 'ਤੇ ਸਰਚ ਆਪ੍ਰੇਸ਼ਨ ਚਲਾਇਆ <br/>

ਅਜੀਤ ਡੈਸਕ 18-07-2025
ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਦੀ ਅਗਵਾਈ 'ਚ ਪੁਲਿਸ ਵਲੋਂ ਜ਼ਿਲ੍ਹੇ ਵਿਚ 'ਕਾਰਡਨ ਐਂਡ ਸਰਚ ਆਪ੍ਰੇਸ਼ਨ' (ਕੈਸੋ) ਚਲਾਇਆ | ਅੱਜ ਸਵੇਰੇ 6 ਵਜੇ ਤੋਂ 8 ਵਜੇ ਤੱਕ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵਲੋਂ 2 ਮੁਕੱਦਮੇ ਦਰਜ ਕਰਕੇ 4 ਦੋਸ਼ੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਇਹ ਸਰਚ ਆਪ੍ਰੇਸ਼ਨ ਮਨਵਿੰਦਰਬੀਰ ਸਿੰਘ ਐਸ. ਪੀ. (ਸਥਾਨਕ) ਤੇ ਸੰਦੀਪ ਕੁਮਾਰ ਐਸ. ਪੀ. (ਇੰਨਵੈਸਟੀਗੇਸ਼ਨ) ਦੀ ਨਿਗਰਾਨੀ 'ਚ ਸਵੇਰੇ 6 ਵਜੇ ਤੋਂ 8 ਵਜੇ ਤੱਕ ਚਲਾਇਆ ਗਿਆ | ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਕਰਮਚਾਰੀਆਂ ਦੀਆਂ 9 ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ 'ਤੇ ਚੈਕਿੰਗ ਕੀਤੀ ਗਈ | ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਾਹਨਾਂ ਦੀ ਸ਼ੱਕ ਦੇ ਆਧਾਰ 'ਤੇ ਜਾਂਚ ਕੀਤੀ ਗਈ | ਇਸ ਸਰਚ ਆਪ੍ਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰਕੇ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਈਸ ਐਪ ਰਾਹੀਂ ਚੈੱਕ ਕੀਤਾ | ਉਨ੍ਹਾਂ ਕਿਹਾ ਕਿ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਥਾਵਾਂ 'ਤੇ ਨਿਗਾ ਰੱਖੀ ਗਈ | ਡਾ. ਪ੍ਰਗਿਆ ਜੈਨ ਐਸ. ਐਸ. ਪੀ. ਨੇ ਦੱਸਿਆ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ | ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਐਨ. ਡੀ. ਪੀ. ਐਸ. ਐਕਟ ਅਧੀਨ ਦਰਜ ਸਾਰੇ ਕੇਸਾਂ ਦੀ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਰੋਟਰੀ ਕਲੱਬ ਸੁਨਾਮ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।