04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੀਲੇ ਪਾਊਡਰ ਸਮੇਤ 4 ਕਾਬੂ

ਅਜੀਤ ਡੈਸਕ 18-07-2025
ਫ਼ਰੀਦਕੋਟ, 17 ਜੁਲਾਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਚਾਰਾਂ ਵਿਅਕਤੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਬੂਟਾ ਸਿੰਘ, ਥਾਣਾ ਸਿਟੀ-2 ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਟੀ-ਪੁਆਇੰਟ ਸਾਦਿਕ ਰੋਡ ਵਿਖੇ ਮੌਜੂਦ ਸਨ ਤਾਂ ਜਹਾਜ਼ਾ ਗਰਾਊਾਡ ਹੁੰਦੇ ਹੋਏ ਮੈਡੀਕਲ ਕੈਂਪਸ ਦੀ ਪਿਛਲੀ ਸਾਈਡ ਬਾਜ਼ੀਗਰ ਬਸਤੀ ਵੱਲ ਨੂੰ ਜਾਂਦੇ ਕੱਚੇ ਰਸਤੇ ਕੋਲ ਪੁੱਜੇ ਤਾਂ ਮੌੜਾ ਉਰਫ਼ ਸੋਨੂੰ ਪੁੱਤਰ ਫਕੀਰ ਚੰਦ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ 9 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਰਨਜੀਤ ਸਿੰਘ, ਸੀ. ਆਈ. ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਪਿੰਡ ਕੰਮੇਆਣਾ ਹੁੰਦੇ ਹੋਏ ਨਵੇਂ ਕਿਲੇ ਨੂੰ ਜਾ ਰਹੇ ਸਨ ਤਾਂ ਸ਼ਮਸ਼ਾਨਘਾਟ ਦੇ ਗੇਟ 'ਤੇ ਖੜ੍ਹੀ ਫਾਰਚੂਨਰ ਗੱਡੀ, ਜਿਸ 'ਚ ਤਿੰਨ ਵਿਅਕਤੀ ਬੈਠੇ ਹੋਏ ਸਨ, ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ 'ਚੋਂ ਕਥਿਤ ਤੌਰ 'ਤੇ 50 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਕਿਹਾ ਕਿ ਤਿੰਨਾਂ ਕਥਿਤ ਦੋਸ਼ੀਆਂ ਨਿਰੰਜਣ ਸਿੰਘ ਉਰਫ਼ ਨੀਟਾ ਪੁੱਤਰ ਗੁਰਜੰਟ ਸਿੰਘ, ਮਨਦੀਪ ਸਿੰਘ ਉਰਫ਼ ਕਬੂਤਰ ਪੁੱਤਰ ਗੁਰਜੰਟ ਸਿੰਘ ਤੇ ਪ੍ਰਦੀਪ ਸਿੰਘ ਉਰਫ਼ ਸਨੀ ਪੁੱਤਰ ਕਸ਼ਮੀਰ ਸਿੰਘ ਵਾਸੀਆਨ ਜ਼ਿਲ੍ਹਾ ਫ਼ਰੀਦਕੋਟ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ ਅਗਲੀ ਖ਼ਬਰ ਵਿਆਹੁਤਾ ਤੇ ਮਾਪਿਆਂ ਵਿਰੁੱਧ ਧੋਖਾਧੜੀ ਦਾ ਮੁਕੱਦਮਾ ਦਰਜ ਮਾਮਲਾ ਵਾਅਦੇ ਮੁਤਾਬਿਕ ਲੜਕੇ ਨੂੰ ਕੈਨੇਡਾ ਨਾ ਲਿਜਾਣ ਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।