04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਐਸ.ਐਚ.ਐਫ. ਦੇ ਸੇਵਾਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 18-07-2025
ਫ਼ਰੀਦਕੋਟ, 17 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਐਸ.ਐਚ.ਐਫ. (ਰਜਿ:) ਦੇ ਸੇਵਾਦਾਰਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡਣ ਲਈ ਇਕ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਵਿੱਕੀ ਗਰੋਵਰ ਨੇ ਦੱਸਿਆ ਕਿ ਗੁਰੂ ਆਸਰਾ ਕਲੱਬ ਦੇ ਸਹਿਯੋਗ ਨਾਲ ਫ਼ਰੀਦਕੋਟ ਦੇ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ | ਇਨ੍ਹਾਂ ਪਰਿਵਾਰਾਂ ਵਿਚ ਬੇਸਹਾਰਾ ਬਜ਼ੁਰਗ, ਅੰਗਹੀਣ ਅਤੇ ਵਿਧਵਾਵਾਂ ਸ਼ਾਮਿਲ ਹਨ | ਇਸ ਮੌਕੇ ਆਲਮੀ ਪੰਜਾਬੀ ਅਦਬ ਫ਼ਾਊਾਡੇਸ਼ਨ ਦੇ ਜਨਰਲ ਸਕੱਤਰ ਗੁਰਅੰਮਿ੍ਤਪਾਲ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਗੁਰੁ ਆਸਰਾ ਕਲੱਬ ਅਤੇ ਸੇਵ ਹਿਊਮੈਨਿਟੀ ਫਾਊਾਡੇਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਮਾਨਵਤਾ ਦੀ ਸੇਵਾ ਦਾ ਵੱਡਮੁੱਲੇ ਉਪਰਾਲਾ ਦੱਸਿਆ | ਇਸ ਮੌਕੇ ਹਰਪ੍ਰੀਤ ਸਿੰਘ ਭਿੰਡਰ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਇਸ਼ਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਆਗੂ ਗੌਰਵ ਕੱਕੜ ਨੇ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਸਵ. ਮੇਜਰ ਸਿੰਘ ਵੜਿੰਗ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।