04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਭਾਜਪਾ ਆਗੂ ਗੌਰਵ ਕੱਕੜ ਨੇ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ

ਅਜੀਤ ਡੈਸਕ 18-07-2025
ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਗੌਰਵ ਕੱਕੜ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਅਤੇ ਬੇਨਤੀ ਕੀਤੀ ਕਿ ਫ਼ਰੀਦਕੋਟ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਸਰਕਾਰ ਨੂੰ ਹਦਾਇਤ ਕੀਤੀ ਜਾਵੇ | ਉਨ੍ਹਾਂ ਆਪਣੇ ਪੱਤਰ ਵਿਚ ਦੱਸਿਆ ਕਿ ਫ਼ਰੀਦਕੋਟ ਤਲਵੰਡੀ ਸੜਕ 'ਤੇ ਬਣਿਆ ਓਵਰ ਬਿ੍ਜ ਤੰਗ ਹੋਣ ਕਰਕੇ ਆਵਾਜਾਈ ਦੇ ਵਿਚ ਵੱਡੀ ਸਮੱਸਿਆ ਪੈਦਾ ਹੋ ਰਹੀ ਹੈ | ਇਸ ਪੁਲ ਦਾ ਵਾਧਾ ਰੇਲਵੇ ਸੜਕ 'ਤੇ ਕੀਤਾ ਜਾਵੇ ਜਿੱਥੇ ਕਿ ਜਗ੍ਹਾ ਖ਼ਾਲੀ ਪਈ ਹੈ, ਇਸ ਨਾਲ ਸ਼ਹਿਰ ਦਾ ਟਰੈਫ਼ਿਕ ਵੰਡਿਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਵਿਚ ਤਲਵੰਡੀ ਅਤੇ ਕੋਟਕਪੂਰਾ ਰੋਡ 'ਤੇ ਲੰਘਦੀਆਂ ਨਹਿਰਾਂ ਦੇ ਪੁਲ ਉਸਾਰੀ ਅਧੀਨ ਹੈ, ਇਹ ਕੰਮ ਕਾਫ਼ੀ ਸਾਲਾਂ ਤੋਂ ਚੱਲ ਰਿਹਾ ਹੈ, ਇਸ ਕੰਮ ਵਿਚ ਤੇਜ਼ੀ ਲਿਆਉਣ ਲਈ ਸਰਕਾਰ ਨੂੰ ਆਖਿਆ ਜਾਵੇ |
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ 'ਚ ਵਣ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਐਸ.ਐਚ.ਐਫ. ਦੇ ਸੇਵਾਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।