01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਿੰਡ ਗੋਨਿਆਣਾ ਵਿਖੇ ਘਰ 'ਚ ਦਾਖਲ ਹੋ ਕੇ ਕੀਤਾ ਹਮਲਾ, ਨੌਜਵਾਨ ਦੀ ਹੋਈ ਮੌਤ <br/>

ਅਜੀਤ ਡੈਸਕ 20-07-2025
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਗੋਨਿਆਣਾ ਵਿਖੇ ਕੁਝ ਵਿਅਕਤੀਆਂ ਨੇ ਰਾਤ ਨੂੰ ਘਰ 'ਚ ਦਾਖਲ ਹੋ ਕੇ ਨੌਜਵਾਨ 'ਤੇ ਹਮਲਾ ਕਰਕੇ ਸੱਟਾਂ ਮਾਰੀਆਂ, ਜਿਸ ਮਗਰੋਂ ਉਸ ਨੌਜਵਾਨ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਐਸ. ਪੀ. (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9:30 ਵਜੇ ਕੁਝ ਵਿਅਕਤੀ ਘਰ ਵਿਚ ਦਾਖਲ ਹੋਏ ਤੇ ਇਸ ਹਮਲੇ 'ਚ ਮੋਹਣਾ ਸਿੰਘ ਉਰਫ਼ ਨੋਹਣੀ ਪੁੱਤਰ ਨਛੱਤਰ ਸਿੰਘ ਦੇ ਸੱਟਾਂ ਮਾਰੀਆਂ | ਜਿਸ ਮਗਰੋਂ ਉਸ ਦੀ ਮੌਤ ਹੋ ਗਈ | ਇਸ ਮਾਮਲੇ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਹੁਣ ਤੱਕ ਇਸ ਕੇਸ 'ਚ ਨਾਮਜ਼ਦ ਤਿੰਨ ਦੋਸ਼ੀਆਂ ਨਰਿੰਦਰ ਸਿੰਘ ਪੁੱਤਰ ਮੰਗਲ ਸਿੰਘ, ਵਿੱਕੀ ਸਿੰਘ ਪੁੱਤਰ ਕੁਲਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਘਟਨਾ 'ਚ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਜਾਣਕਾਰੀ ਅਨੁਸਾਰ ਮਿ੍ਤਕ ਦੀ ਉਮਰ ਕਰੀਬ 35 ਸਾਲ ਸੀ | ਜਦੋਂ ਉਸ ਦੇ ਸੱਟਾਂ ਵੱਜੀਆਂ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ | ਇਸ ਘਟਨਾ ਨੂੰ ਲੈ ਕੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਐਸ. ਐਚ. ਓ. ਵਰੁਣ ਯਾਦਵ ਪੁਲਿਸ ਪਾਰਟੀ ਨਾਲ ਪਿੰਡ ਗੋਨਿਆਣਾ ਵਿਖੇ ਪਹੁੰਚੇ ਤੇ ਪੜਤਾਲ ਮਗਰੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |

ਪਿਛਲੀ ਖ਼ਬਰ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ 'ਤੇ ਸਪੈਸ਼ਲ ਚੈਕਿੰਗ ਆਪ੍ਰੇਸ਼ਨ ਚਲਾਇਆ <br/> ਅਗਲੀ ਖ਼ਬਰ ਪੇਂਡੂ ਖੇਤਰਾਂ 'ਚ ਬੰਦ ਪਏ ਸੇਵਾ ਕੇਂਦਰਾਂ ਨੂੰ ਮੁੜ ਚਾਲੂ ਕਰਨ ਦੀ ਮੰਗ ਸਹੂਲਤਾਂ ਤੋਂ ਵਾਝੇ ਲੋਕ ਹੋ ਰਹੇ ਹਨ ਪ੍ਰੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।