02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੁਲਿਸ ਵਲੋਂ ਰੇਲਵੇ ਸਟੇਸ਼ਨਾਂ 'ਤੇ ਸਪੈਸ਼ਲ ਚੈਕਿੰਗ ਆਪ੍ਰੇਸ਼ਨ ਚਲਾਇਆ <br/>

ਅਜੀਤ ਡੈਸਕ 20-07-2025
ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਪੁਲਿਸ ਵਿਭਾਗ ਫ਼ਰੀਦਕੋਟ ਵਲੋਂ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਸ਼ੱਕੀ ਗਤੀਵਿਧੀਆਂ 'ਤੇ ਪੈਨੀ ਨਜ਼ਰ ਰੱਖਣ ਲਈ ਲਗਾਤਾਰ ਕਦਮ ਉਠਾਏ ਜਾਂਦੇ ਹਨ | ਇਸੇ ਤਹਿਤ ਪੁਲਿਸ ਟੀਮਾਂ, ਜਿਨ੍ਹਾਂ 'ਚ ਐਂਟੀ-ਸਾਬੋਟੇਜ ਤੇ ਡੌਗ ਸਕਾਡ ਟੀਮਾਂ ਵੀ ਸ਼ਾਮਿਲ ਸਨ, ਜਿਨ੍ਹਾਂ ਨੇ ਰੇਲਵੇ ਸਟੇਸ਼ਨਾਂ 'ਤੇ ਗਹਿਰਾਈ ਨਾਲ ਜਾਂਚ ਕੀਤੀ | ਇਸ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ | ਇਸ ਦੌਰਾਨ ਜੀ. ਆਰ. ਪੀ. ਪੁਲਿਸ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ ਅਤੇ ਬਿਨਾਂ ਕਿਸੇ ਵਜ੍ਹਾ ਰੇਲਵੇ ਸਟੇਸ਼ਨ 'ਚ ਘੁੰਮਣ ਵਾਲੇ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ | ਰੇਲਵੇ ਸਟੇਸ਼ਨ ਦੀਆਂ ਪਾਰਕਿੰਗਾਂ 'ਚ ਖੜ੍ਹੇ ਵਾਹਨਾਂ ਦੀ ਵੀ 'ਵਾਹਨ ਐਪ' ਰਾਹੀਂ ਜਾਂਚ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਕਿਸੇ ਵੀ ਤਰ੍ਹਾਂ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੁਲਿਸ ਵਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ | ਅੱਜ ਰੇਲਵੇ ਸਟੇਸ਼ਨ 'ਤੇ ਚਲਾਏ ਵਿਸ਼ੇਸ਼ ਜਾਂਚ ਆਪ੍ਰੇਸ਼ਨ 'ਚ ਐਂਟੀ-ਸਾਬੋਟੇਜ ਟੀਮਾਂ ਤੇ ਡੌਗ ਸਕਾਡ ਦੀ ਮਦਦ ਲੈ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਡਿਟੇਲ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਜਾਗਰੂਕਤਾ ਅਤੇ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ ਤੇ ਅਸੀਂ ਅਪੀਲ ਕਰਦੇ ਹਾਂ ਕਿ ਲੋਕ ਜਨਤਕ ਥਾਵਾਂ 'ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਮਿਲ ਕੇ ਇਕ ਸੁਰੱਖਿਅਤ ਤੇ ਸ਼ਾਂਤਮਈ ਸਮਾਜ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਨਾਲੋਂ ਫ਼ਿਰ ਟੁੱਟਿਆ ਕਈ ਪਿੰਡਾਂ ਦਾ ਸੰਪਰਕ ਚੰਦਭਾਨ ਡਰੇਨ 'ਤੇ ਬਣਾਇਆ ਆਰਜ਼ੀ ਪੁਲ ਰੁੜਿ੍ਹਆ ਅਗਲੀ ਖ਼ਬਰ ਪਿੰਡ ਗੋਨਿਆਣਾ ਵਿਖੇ ਘਰ 'ਚ ਦਾਖਲ ਹੋ ਕੇ ਕੀਤਾ ਹਮਲਾ, ਨੌਜਵਾਨ ਦੀ ਹੋਈ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।