02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ

ਅਜੀਤ ਡੈਸਕ 20-07-2025
ਬਰਗਾੜੀ, 19 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਭਰਪੂਰ ਸਿੰਘ, ਜਸਪਾਲ ਸਿੰਘ ਬਰਾੜ ਤੇ ਗੁਰਜੰਗ ਸਿੰਘ ਦੀ ਅਗਵਾਈ 'ਚ ਕਸਬਾ ਬਰਗਾੜੀ ਦੇ 10 ਲੋੜਵੰਦਾਂ ਦੀਆਂ ਔਰਤਾਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨਾਂ ਦੇ ਚੈੱਕ ਤਕਸੀਮ ਕੀਤੇ ਗਏ | ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ਅਲਾਇੰਸ ਕਲੱਬ ਬਰਗਾੜੀ ਦੇ ਸਮੂਹ ਅਹੁਦੇਦਾਰ ਵਧਾਈ ਦੇ ਪਾਤਰ ਹਨ ਕਿ ਉਹ ਸਮੇਂ-ਸਮੇਂ 'ਤੇ ਲੋੜਵੰਦ ਦੀਆਂ ਜ਼ਰੂਰਤਾਂ ਅਨੁਸਾਰ ਮਦਦ ਕਰਦੇ ਰਹਿੰਦੇ ਹਨ ਤੇ ਇਹ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਜਾਰੀ ਹੈ | ਇਸ ਮੌਕੇ ਸਮਾਜ ਸੇਵੀ ਡਾ. ਬਲਵਿੰਦਰ ਸਿੰਘ ਸਿਵੀਆਂ, ਸਰਪੰਚ ਪ੍ਰਤਾਪ ਸਿੰਘ, ਨਵਰੀਤ ਬਲੱਡ ਡੋਰਨਜ਼ ਸੁਸਾਇਟੀ ਦੇ ਪ੍ਰਧਾਨ ਅਜੈਪਾਲ ਸਿੰਘ ਬਰਗਾੜੀ, ਸੁਖਜੰਤ ਸਿੰਘ ਸਦਿਉੜਾ, ਸਤਿੰਦਰ ਸਿੰਘ ਪੱਪੂ ਢਿੱਲੋਂ, ਗੁਰਸੇਵਕ ਸਿੰਘ, ਛਿੰਦਾ ਖਾਨਾ, ਡਾ. ਜਗਸੀਰ ਸਿੰਘ, ਸੋਨੀ, ਆਤਮਾ ਰਾਮ, ਸੋਨਾ ਢਿੱਲੋਂ, ਜੋਗਿੰਦਰ ਸਿੰਘ ਦਬੜੀਖਾਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੋਰਾਂ ਨੇ ਕਰਿਆਨੇ ਦੀ ਦੁਕਾਨ ਦਾ ਸ਼ਟਰ ਭੰਨ ਕੇ ਸਾਮਾਨ ਕੀਤਾ ਚੋਰੀ <br/> ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਨਾਲੋਂ ਫ਼ਿਰ ਟੁੱਟਿਆ ਕਈ ਪਿੰਡਾਂ ਦਾ ਸੰਪਰਕ ਚੰਦਭਾਨ ਡਰੇਨ 'ਤੇ ਬਣਾਇਆ ਆਰਜ਼ੀ ਪੁਲ ਰੁੜਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।