ਜੈਤੋ, 19 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ (ਸੀ. ਬੀ. ਐਸ. ਸੀ) ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਅਸੈਂਬਲੀ ਦੇ ਵਿਸ਼ੇਸ਼ ਸਮਾਗਮ 'ਚ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸਕ ਵਿਚਾਰਾਂ ਕੀਤੀਆਂ ਗਈਆਂ | ਉਪਰੰਤ ਸ਼ਬਦ ਗਾਇਨ ਕੀਤਾ | ਇਸ ਮੌਕੇ ਪਿ੍ੰਸੀਪਲ ਰਾਜਵਿੰਦਰ ਕÏਰ ਢਿੱਲੋਂ ਨੇ ਵਿਦਿਆਰਥੀਆਂ ਮੁਬਾਰਕਬਾਦ ਦਿੰਦਿਆਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਸਮੂਹ ਬੱਚਿਆਂ ਦੇ ਮਾਪਿਆਂ ਨੂੰ ਬੇਨਤੀ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਅਤੇ ਆਪਣੇ ਮਾਣਮੱਤੇ ਇਤਿਹਾਸ, ਵਿਰਸੇ, ਅਮੀਰ ਸੱਭਿਆਚਾਰ ਅਤੇ ਮਾਂ ਬੋਲੀ ਪੰਜਾਬੀ ਦੇ ਲੜ੍ਹ ਲਗਾਉਣ ਲਈ ਇਸ ਸਕੂਲ ਵਿਚ ਜ਼ਰੂਰ ਪਹੁੰਚ ਕਰਨ | ਇਸ ਮੌਕੇ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਮੌਜੂਦ ਸਨ |