02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਫਲੱਡ ਕੰਟਰੋਲ ਰੂਮ ਲਗਾਤਾਰ ਕਾਰਜਸ਼ੀਲ-ਡੀ. ਸੀ.

ਅਜੀਤ ਡੈਸਕ 20-07-2025
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਮੌਨਸੂਨ ਸੀਜ਼ਨ 2025 ਦੇ ਮੱਦੇਨਜ਼ਰ ਫਲੱਡ/ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਲੱਡ ਕੰਟਰੋਲ ਰੂਮ ਕਾਰਜਸ਼ੀਲ ਹਨ | ਸ੍ਰੀ ਮੁਕਤਸਰ ਸਾਹਿਬ ਵਿਖੇ ਜਿਥੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਉੱਥੇ ਹੀ ਮਲੋਟ ਤੇ ਗਿੱਦੜਬਹਾ ਵਿਖੇ ਸਬ ਡਵੀਜ਼ਨ ਪੱਧਰ ਦੇ ਫਲੱਡ ਕੰਟਰੋਲ ਰੂਮ ਕਾਰਜਸ਼ੀਲ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦਾ ਨੰਬਰ 01633-260341 ਹੈ | ਇਸ ਤੋਂ ਬਿਨਾਂ ਮਲੋਟ ਵਿਖੇ ਸਥਾਪਤ ਫਲੱਡ ਕੰਟਰੋਲ ਰੂਮ ਦਾ ਨੰਬਰ 01637-261072 ਤੇ ਗਿੱਦੜਬਾਹਾ ਵਿਖੇ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਨੰਬਰ 01637-231931 ਹੈ | ਜ਼ਿਲ੍ਹਾ ਵਾਸੀ ਹੜ੍ਹਾਂ ਸੰਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਕੋਈ ਸੂਚਨਾ ਦੇਣ ਲਈ ਇਸ ਕੰਟਰੋਲ ਰੂਮ 'ਤੇ ਕਾਲ ਕਰ ਸਕਦੇ ਹਨ | ਇਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਜ਼ਿਲ੍ਹੇ ਅਧੀਨ ਪੈਂਦੀਆਂ ਡਰੇਨਾਂ ਦੇ ਓਵਰਫਲੋਅ ਹੋਣ ਦਾ ਖ਼ਤਰਾ ਬਣ ਜਾਂਦਾ ਹੈ ਤਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ, ਮਲੋਟ ਤੋਂ ਅਬੋਹਰ ਰੋਡ, ਮਲੋਟ ਤੋਂ ਬਠਿੰਡਾ ਰੋਡ ਤੇ ਮਲੋਟ ਤੋਂ ਡੱਬਵਾਲੀ ਰੋਡ ਉੱਪਰ ਪੈਂਦੀਆਂ ਡਰੇਨਾਂ ਸੰਬੰਧੀ ਕਾਰਜਕਾਰੀ ਇੰਜੀਨੀਅਰ ਡਰੇਨਜ਼-ਕਮ-ਮਾਇਨਿੰਗ ਸ੍ਰੀ ਮੁਕਤਸਰ ਸਾਹਿਬ ਗਿਤੇਸ਼ ਉਪਵੇਜਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਤੋਂ ਜਲਾਲਾਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਤੋਂ ਫ਼ਿਰੋਜ਼ਪੁਰ ਰੋਡ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਗੁਰੂਹਰਸਾਏ ਰੋਡ ਉੱਪਰ ਪੈਂਦੀਆਂ ਡਰੇਨਾਂ ਸੰਬੰਧੀ ਕਾਰਜਕਾਰੀ ਇੰਜੀਨੀਅਰ ਜਲ ਨਿਕਾਸੀ-ਕਮ-ਮਾਇਨਿੰਗ ਫ਼ਰੀਦਕੋਟ ਵਿਸ਼ਾਲ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਸ੍ਰੀ ਮੁਕਤਸਰ ਸਾਹਿਬ ਤੋਂ ਜਲਾਲਾਬਾਦ ਰੋਡ ਉੱਪਰ ਪੈਂਦੀਆਂ ਡਰੇਨਾਂ ਸੰਬੰਧੀ ਕਾਰਜਕਾਰੀ ਇੰਜੀਨੀਅਰ ਜਲ ਨਿਕਾਸੀ-ਕਮ-ਮਾਇਨਿੰਗ ਫ਼ਾਜ਼ਿਲਕਾ ਜਗਸੀਰ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਨਸ਼ੇੜੀ/ਸ਼ਰਾਬੀਆਂ ਦਾ ਅੱਡਾ ਬਣਿਆ ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਸਾਬਕਾ ਮੁੱਖ ਮੰਤਰੀ ਦਾ ਯਾਦਗਾਰੀ ਸਮਾਰਕ <br/> ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।