ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਆਪਣੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਬੀਨਤਾ ਪ੍ਰਦਾਨ ਕਰਨ ਦੇ ਨਾਲ-ਨਾਲ ਵਾਤਾਵਰਨ ਪ੍ਰਤੀ ਸੁਹਿਰਦ ਬਣਾਉਣ ਲਈ ਵੀ ਹਮੇਸ਼ਾ ਤੱਤਪਰ ਰਿਹਾ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਾਤਾਵਰਨ ਸੰਭਾਲ ਸੰਬੰਧੀ ਵਿੱਢੀ ਮਹਿੰਮ 'ਏਕ ਪੇੜ ਮਾਂ ਕੇ ਨਾਮ' ਲੜੀ ਤਹਿਤ ਵਾਤਾਵਰਨ ਪ੍ਰਤੀ ਚੇਤਨਾ ਪੈਦਾ ਕਰਨ ਦੇ ਮਨੋਰਥ ਨਾਲ ਸਕੂਲ 'ਚ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਕਿੰਡਰਗਾਰਟਨ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਕੋਰੀਓਗ੍ਰਾਫੀ, ਕਵਿਤਾ ਉਚਾਰਣ ਤੇ ਭਾਸ਼ਨ, ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਵਲੋਂ ਚਿੱਤਰਕਾਰੀ, ਛੇਵੀਂ ਤੋਂ ਅਠਵੀਂ ਜਮਾਤ ਦੇ ਬੱਚਿਆਂ ਵਲੋਂ ਪੋਸਟਰ ਮੈਕਿੰਗ ਜਦ ਕਿ ਨੌਵੀਂ ਤੇ ਦਸਵੀਂ ਦੇ ਬੱਚਿਆਂ ਵਲੋਂ ਸਲੋਗਨ ਰਾਈਟਿੰਗ ਦੇ ਮਾਧਿਅਮ ਨਾਲ ਇਸ ਪ੍ਰੋਗਰਾਮ 'ਚ ਬੜੇ ਉਤਸਾਹ ਨਾਲ ਭਾਗ ਲੈਂਦਿਆਂ ਆਪਣੀ ਆਪਣੀ ਹਾਜ਼ਰੀ ਲਗਵਾਈ | ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ, ਅਨੁਜ ਤੋਲਾ ਤੇ ਅਮਿਤ ਤੋਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਪਿ੍ਅੰਕਾ ਬਰਾੜ ਦੀ ਅਗਵਾਈ 'ਚ ਵਿਦਿਆਰਥੀਆਂ ਨੇ ਸਕੂਲ ਵਿਚ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਤੇ ਉਨ੍ਹਾਂ ਨੂੰ ਪਾਲਣ ਦਾ ਪ੍ਰਣ ਵੀ ਕੀਤਾ | ਇਸ ਹਰਿਆਵਲ ਮਹਿੰਮ ਦੇ ਮਾਧਿਅਮ ਨਾਲ ਵਿਦਿਆਰਥੀਆਂ 'ਚ ਚੌਗਿਰਦੇ ਨੂੰ ਹਰਾ-ਭਰਾ ਤੇ ਸਿਹਤਮੰਦ ਰੱਖਣ ਸੰਬੰਧੀ ਸੂਝ ਦਾ ਸੰਚਾਰ ਹੋਇਆ | ਇਸ ਮੌਕੇ ਪਿ੍ੰਸੀਪਲ ਪਿ੍ਅੰਕਾ ਬਰਾੜ ਦੁਆਰਾ ਇਸ ਸਾਰੇ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਕੁਲਦੀਪ ਸਿੰਘ ਮੁੱਖ ਅਧਿਆਪਕ (ਸੀਨੀਅਰ ਵਿੰਗ), ਮੁੱਖ ਅਧਿਆਪਕ (ਮਿਡਲ ਵਿੰਗ) ਡਿੰਪਲ ਅਤੇ ਸਕੂਲ ਦੀ ਐਕਟੀਵਿਟੀ ਇੰਚਾਰਜ ਸ਼ੈਫੀ ਚੁੱਘ ਦੀ ਭਰਪੂਰ ਸ਼ਲਾਘਾ ਕੀਤੀ, ਜਿਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਇਹ ਪ੍ਰੋਗਰਾਮ ਹੋ ਸਕਿਆ |