03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਦਿਆਰਥੀਆਂ ਨੂੰ ਥਾਣਾ ਸਦਰ ਤੇ ਸਾਂਝ ਕੇਂਦਰ ਫ਼ਰੀਦਕੋਟ ਦਾ ਦੌਰਾ ਕਰਵਾਇਆ

ਅਜੀਤ ਡੈਸਕ 20-07-2025
ਕਾਨੂੰਨੀ ਜਾਗਰੂਕਤਾ, ਨਸ਼ਿਆਂ ਦੇ ਮਾੜੇ ਪ੍ਰਭਾਵਾ ਤੇ ਸਾਈਬਰ ਸੁਰੱਖਿਆ ਬਾਰੇ ਦਿੱਤੀ ਜਾਣਕਾਰੀ
ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਤੇ ਮੁਹੱਲਿਆਂ 'ਚ ਬੱਚਿਆਂ ਨੂੰ ਸੁਰੱਖਿਅਤ ਤੇ ਜਾਗਰੂਕ ਕਰਨ ਲਈ ਇਕ ਪ੍ਰੇਰਨਾਦਾਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਮੁਹਿੰਮ ਤਹਿਤ ਮਨਵਿੰਦਰ ਬੀਰ ਸਿੰਘ ਐਸ. ਪੀ. (ਸਥਾਨਕ) ਦੇ ਦਿਸ਼ਾ ਨਿਰਦੇਸ਼ਾ ਤਹਿਤ ਸਾਂਝ ਸਟਾਫ਼ ਫ਼ਰੀਦਕੋਟ ਵਲੋਂ ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਟਹਿਣਾ ਦੇ ਵਿਦਿਆਰਥੀਆਂ ਨੂੰ ਸਾਂਝ ਕੇਂਦਰ ਤੇ ਥਾਣਾ ਸਦਰ ਫ਼ਰੀਦਕੋਟ ਦਾ ਦੌਰਾ ਕਰਵਾਇਆ | ਵਿਦਿਆਰਥੀਆਂ ਨੂੰ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫ਼ਸਰ ਥਾਣਾ ਸਦਰ ਫ਼ਰੀਦਕੋਟ ਨੇ ਪੁਲਿਸ ਵਿਭਾਗ ਦੀ ਕੰਮਕਾਜੀ ਵਿਧੀ, ਕਾਨੂੰਨੀ ਜਾਗਰੂਕਤਾ, ਸਾਈਬਰ ਸੁਰੱਖਿਆ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਉਨ੍ਹਾਂ ਬੱਚਿਆਂ ਨੂੰ 'ਗੁੱਡ ਟੱਚ' ਅਤੇ 'ਬੈਡ ਟੱਚ' ਦੀ ਪਹਿਚਾਣ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਉਨ੍ਹਾਂ ਨੂੰ ਐਮਰਜੈਂਸੀ ਹੈਲਪਲਾਈਨ ਨੰਬਰ 112, 1930 ਅਤੇ 1098 ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਕਿਸੇ ਵੀ ਸਥਿਤੀ 'ਚ ਤੁਰੰਤ ਸਹਾਇਤਾ ਪ੍ਰਾਪਤ ਕਰ ਸਕਣ | ਸੈਮੀਨਾਰ ਦੌਰਾਨ ਸਕੂਲ ਸਟਾਫ਼ ਤੇ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਯੋਗ ਨਤੀਜਿਆਂ ਬਾਰੇ ਵੀ ਜਾਗਰੂਕ ਕੀਤਾ | ਪੁਲਿਸ ਕਰਮਚਾਰੀਆਂ ਨੇ ਨਸ਼ਿਆਂ ਦੇ ਖਿਲਾਫ਼ ਲੜਾਈ 'ਚ ਹਰੇਕ ਵਿਅਕਤੀ ਦੀ ਭੂਮਿਕਾ ਨੂੰ ਰੇਖਾਂਕਿਤ ਕੀਤਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰੋਤਸਾਹਿਤ ਕੀਤਾ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਅੱਜ ਦੇ ਵਿਦਿਆਰਥੀ ਕੱਲ੍ਹ ਦੇ ਜ਼ਿੰਮੇਵਾਰ ਨਾਗਰਿਕ ਹਨ | ਉਨ੍ਹਾਂ ਨੂੰ ਸ਼ੁਰੂ ਤੋਂ ਹੀ ਕਾਨੂੰਨ ਦੀ ਸਮਝ, ਸੁਰੱਖਿਆ ਸੰਬੰਧੀ ਸੂਝ ਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਬੇਹੱਦ ਜ਼ਰੂਰੀ ਹੈ | ਐਸ. ਪੀ. ਸੀ. ਸਕੀਮ ਜਿਹੀ ਪਹਿਲ ਰਾਹੀਂ ਅਸੀਂ ਬੱਚਿਆਂ ਨੂੰ ਨਾ ਸਿਰਫ ਨਸ਼ਿਆਂ, ਸਾਈਬਰ ਖ਼ਤਰੇ ਜਾਂ ਸ਼ੋਸ਼ਣ ਤੋਂ ਸਾਵਧਾਨ ਕਰ ਰਹੇ ਹਾਂ, ਸਗੋਂ ਉਨ੍ਹਾਂ 'ਚ ਪੁਲਿਸ ਪ੍ਰਣਾਲੀ ਦੀ ਕਾਰਜਵਿਧੀ ਬਾਰੇ ਵੀ ਜਾਣਕਾਰੀ ਦੇ ਰਹੇ ਹਾਂ | ਫ਼ਰੀਦਕੋਟ ਪੁਲਿਸ ਵਲੋਂ ਇਹ ਯਤਨ ਨਵੀਂ ਪੀੜ੍ਹੀ ਨੂੰ ਇਕ ਸੁਰੱਖਿਅਤ, ਨਸ਼ਾ-ਮੁਕਤ ਤੇ ਜਾਗਰੂਕ ਭਵਿੱਖ ਵੱਲ ਲਿਜਾਣ ਦੀ ਵਚਨਬੱਧ ਕੋਸ਼ਿਸ਼ ਹੈ | ਇਸ ਮੌਕੇ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫ਼ਸਰ ਥਾਣਾ ਸਦਰ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਪਿੰਡ ਟਹਿਣਾ ਦੇ ਅਧਿਆਪਕ ਸੰਜੀਵ ਕੁਮਾਰ, ਗੁਰਪ੍ਰੀਤ ਕੌਰ, ਰੁਪਿੰਦਰ ਕੌਰ ਤੇ ਸਮੂਹ ਸਾਂਝ ਸਟਾਫ਼ ਦੇ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਬੈਠਕ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਚੌਗਿਰਦੇ ਦੀ ਸੰਭਾਲ ਸੰਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।