03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਿਹਾਲ ਸਿੰਘ ਭੁੱਲਰ ਦਾ ਪਿੰਡ ਨਿਵਾਸੀਆਂ ਨੇ ਕੀਤਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 20-07-2025
ਮੋਗਾ, 19 ਜੁਲਾਈ (ਅਸ਼ੋਕ ਬਾਂਸਲ)-ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਹਾਲ ਸਿੰਘ ਭੁੱਲਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਸ ਦਿਨ ਤੋਂ ਹੀ ਉਨ੍ਹਾਂ ਨੂੰ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਨਗਰ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ | ਜਦੋਂ ਉਨ੍ਹਾਂ ਨੂੰ ਪਿੰਡ ਤਲਵੰਡੀ ਭੰਗੇਰੀਆਂ ਦੇ ਲੋਕਾਂ ਨੇ ਆਪਣਾ ਸਰਪੰਚ ਚੁਣਿਆਂ ਉਦੋਂ ਤੋਂ ਹੀ ਨਿਹਾਲ ਸਿੰਘ ਭੁੱਲਰ ਰਾਜਨੀਤੀ ਸਫ਼ਾਂ ਵਿਚ ਜਾਣ ਲੱਗੇ, ਅੱਜ ਪਿੰਡ ਤਲਵੰਡੀ ਭੰਗੇਰੀਆਂ ਦੀ ਸਮੁੱਚੀ ਪੰਚਾਇਤ ਤੇ ਸਮੁੱਚੇ ਨਗਰ ਵਲੋਂ ਗੁਰਬਾਣੀ ਦੇ ਪਾਠ ਤੋਂ ਉਪਰੰਤ ਨਿਹਾਲ ਸਿੰਘ ਭੁੱਲਰ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਨਿਹਾਲ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਆਪਣੇ ਨਗਰ ਤਲਵੰਡੀ ਭੰਗੇਰੀਆਂ ਦਾ ਸਦਾ ਰਿਣੀ ਰਹਾਂਗਾ ਜਿੱਥੋਂ ਉਨ੍ਹਾਂ ਨੇ ਪਹਿਲਾਂ ਸਰਪੰਚੀ ਦਿੱਤੀ ਅਤੇ ਉਸ ਤੋਂ ਬਾਅਦ ਅੱਜ ਤੱਕ ਇਨ੍ਹਾਂ ਪਿਆਰ ਮਿਲਣਾ ਉਸ ਵਾਹਿਗੁਰੂ ਦੀ ਕਿਰਪਾ ਹੀ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਗਰਾਂਟ ਭੇਜਣ ਲਈ ਹਲਕਾ ਵਿਧਾਇਕ ਬਾਘਾ ਪੁਰਾਣਾ ਦਾ ਧੰਨਵਾਦ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਦੀ ਟੀਮ ਵਲੋਂ ਬਾਰਿਸ਼ ਪ੍ਰਭਾਵਿਤ ਖੇਤਰਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।