03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਧਾਇਕ ਵਲੋਂ ਸਫ਼ਾਈ ਸੇਵਕ ਯੂਨੀਅਨ ਨਾਲ ਮੀਟਿੰਗ

ਅਜੀਤ ਡੈਸਕ 20-07-2025
ਫ਼ਰੀਦਕੋਟ, 19 ਜੁਲਾਈ (ਸਤੀਸ਼ ਬਾਗ਼ੀ)-ਸਫ਼ਾਈ ਸੇਵਕ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੰਤ ਰਾਮ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਵਿਖੇ ਹੋਈ | ਮੀਟਿੰਗ 'ਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਤੇ ਸਫ਼ਾਈ ਸੇਵਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਧਾਇਕ ਨੂੰ ਜਾਣੂੰ ਕਰਵਾਇਆ | ਅਹੁਦੇਦਾਰਾਂ ਨੇ ਮੰਗ ਕੀਤੀ ਕਿ ਸਫ਼ਾਈ ਕਾਮਿਆਂ ਨੂੰ ਬਿਨਾਂ ਕਿਸੇ ਸ਼ਰਤ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖਾਹ ਸਮੇਂ ਸਿਰ ਅਤੇ ਸਰਕਾਰੀ ਖਜ਼ਾਨੇ 'ਚੋਂ ਦਿੱਤੀ ਜਾਵੇ ਅਤੇ ਜੇਕਰ ਕਿਸੇ ਮੁਲਾਜ਼ਮ ਦੀ ਮੌਤ ਹੋ ਜਾਂਦੀ ਹੈ ਤਾਂ ਤਰਸ ਦੇ ਆਧਾਰ 'ਤੇ ਉਸ ਦੇ ਪਰਿਵਾਰ 'ਚੋਂ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ, ਘੱਟੋ ਘੱਟ ਉਜਰਤ 30000 ਰੁਪਏ ਮਹੀਨਾ ਦਿੱਤੀ ਜਾਵੇ | ਮੀਟਿੰਗ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜਥੇਬੰਦੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਜਲਦ ਵਿਚਾਰ ਕੀਤਾ ਜਾਵੇਗਾ | ਮੀਟਿੰਗ 'ਚ ਪੰਜਾਬ ਪ੍ਰਧਾਨ ਅਸ਼ੋਕ ਸਾਰਵਾਨ, ਰਮੇਸ਼ ਕੁਮਾਰ ਨੀਨੂੰ ਪੰਜਾਬ ਖਜ਼ਾਨਚੀ, ਕੁਲਦੀਪ ਸ਼ਰਮਾ ਮੁੱਖ ਸਲਾਹਕਾਰ, ਕੁਲਦੀਪ ਕੁਮਾਰ ਪੰਜਾਬ ਜਥੇਬੰਧਕ ਸਕੱਤਰ, ਸੰਜੇ ਕੁਮਾਰ ਮੀਤ ਪ੍ਰਧਾਨ, ਵਿੱਕੀ ਗੈਚੰਡ ਜਨਰਲ ਸੈਕਟਰੀ, ਭੋਲਾ ਰਾਮ ਮੀਤ ਪ੍ਰਧਾਨ, ਨਿਸ਼ਾਨ ਸਿੰਘ ਰੀਜ਼ਨਲ ਪ੍ਰਧਾਨ, ਰਵੀ ਕੁਮਾਰ ਖਜ਼ਾਨਚੀ ਪੰਜਾਬ, ਅਸ਼ਵਨੀ ਕੁਮਾਰ ਪ੍ਰੈੱਸ ਸਕੱਤਰ, ਸੱਤਪਾਲ ਮਿੱਤਲ, ਰਾਹੁਲ ਕੁਮਾਰ, ਵਿੱਕੀ, ਕਾਕਾ ਰਾਮ ਕਰਫੂ, ਸੁਨੀਲ ਕੁਮਾਰ, ਮਨਦੀਪ ਕੁਮਾਰ, ਪ੍ਰਮਾਨੰਦ, ਰਵੀ ਕੁਮਾਰ, ਰਾਜ ਕੁਮਾਰ ਟਾਂਕ, ਮੋਹਿਤ, ਸ਼ੇਖਰ, ਰਜਿਤ, ਅਜੈ, ਮੱਲ ਸਿੰਘ ਤੇ ਸੁਭਾਸ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਵਣ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਲੰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।