03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਵਣ ਮਹਾਂਉਤਸਵ ਮਨਾਇਆ

ਅਜੀਤ ਡੈਸਕ 20-07-2025
ਜੈਤੋ, 19 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਵਣ ਮਹਾਂਉਤਸਵ ਉਤਸ਼ਾਹ ਨਾਲ ਮਨਾਇਆ | ਇਸ ਦਿਨ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਹੱਥਾਂ ਵਿਚ ਸੋਹਣੇ-ਸੋਹਣੇ ਬੂਟੇ ਤੇ ਚਿਹਰਿਆਂ 'ਤੇ ਮੁਸਕਰਾਹਟ ਲੈ ਕੇ ਸਕੂਲ ਆਉਂਦੇ ਦੇਖਿਆ ਗਿਆ | ਪ੍ਰੋਗਰਾਮ ਤਹਿਤ ਸਕੂਲ ਦੇ ਬੱਚਿਆਂ ਨੇ ਸਕੂਲ ਦੇ ਵਿਹੜੇ ਵਿਚ ਫੁੱਲਾਂ ਤੋਂ ਇਲਾਵਾ ਕਈ ਤਰ੍ਹਾਂ ਦੇ ਛਾਂਦਾਰ ਬੂਟੇ ਲਗਾਏ, ਜਿਨ੍ਹਾਂ ਵਿਚ ਅੰਬ, ਅਮਰੂਦ, ਬਲੈਕਬੇਰੀ, ਵੇਲ-ਪੱਤੀ, ਵਿੱਦਿਆ, ਅਜਵਾਇਣ, ਅੰਜੀਰ, ਸੰਤਰਾ, ਮੌਸਮੀ ਤੇ ਸੁੰਦਰ ਫੁੱਲਾਂ ਵਾਲੇ ਰੁੱਖ ਸ਼ਾਮਿਲ ਸਨ | ਸਕੂਲ ਦੀ ਕੈਬਨਿਟ ਕਮੇਟੀ ਨੂੰ ਪਿ੍ੰਸੀਪਲ ਪਿ੍ਅੰਕਾ ਮਹਿਤਾ ਦੁਆਰਾ ਰੁੱਖਾਂ ਦੀ ਸੁਰੱਖਿਆ ਦਾ ਧਿਆਨ ਰੱਖਣ ਦੀ ਸਹੁੰ ਚੁਕਾਈ ਗਈ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਇਸ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਇਕ ਰੁੱਖ ਲਗਾ ਕੇ ਵਣ ਮਹਾਂਉਤਸਵ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਪ੍ਰਦੂਸ਼ਣ ਘਾਤਕ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਬੱਚੇ ਆਪਣੇ ਜਨਮ ਦਿਨ 'ਤੇ ਇਕ ਬੂਟਾ ਲਗਾਉਣ ਦਾ ਪ੍ਰਣ ਲੈਂਦੇ ਹਨ ਤਾਂ ਆਉਣ ਵਾਲੇ ਸਮੇਂ ਵਿਚ ਕੁਦਰਤੀ ਸਰੋਤਾਂ ਦੀ ਕੋਈ ਕਮੀ ਨਹੀਂ ਹੋਵੇਗੀ | ਇਸ ਮੌਕੇ ਰੁੱਖਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ | ਬੱਚਿਆਂ ਦੇ ਉਤਸ਼ਾਹ ਦੀ ਕਦਰ ਕਰਦੇ ਹੋਏ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਰੁੱਖ ਸਾਡੀ ਜ਼ਿੰਦਗੀ ਹਨ | ਜੇਕਰ ਰੁੱਖ ਨਾ ਹੁੰਦੇ ਤਾਂ ਧਰਤੀ 'ਤੇ ਜੀਵਨ ਲਗਪਗ ਖ਼ਤਮ ਹੋ ਜਾਂਦਾ | ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਦੇਖਭਾਲ ਕਰਨ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਇਕ-ਇਕ ਬੂਟਾ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ |
ਪਿਛਲੀ ਖ਼ਬਰ ਅਜੀਤ ਰੋਡ 'ਤੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ 3 ਗਿ੍ਫ਼ਤਾਰ ਅਗਲੀ ਖ਼ਬਰ ਵਿਧਾਇਕ ਵਲੋਂ ਸਫ਼ਾਈ ਸੇਵਕ ਯੂਨੀਅਨ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।