02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਈਾ ਮੀਆਂ ਮੀਰ ਸੰਸਥਾ ਵਲੋਂ ਐਤਕੀਂ ਪਾਕਿਸਤਾਨ ਜਥਾ ਨਾ ਭੇਜਣ ਦਾ ਫ਼ੈਸਲਾ <br/>

ਅਜੀਤ ਡੈਸਕ 21-07-2025
ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ)-ਗੁਆਂਢੀ ਮੁਲਕ ਪਾਕਿਸਤਾਨ ਨਾਲ ਚੱਲ ਰਹੀ ਖਿੱਚੋਤਾਣ ਨੂੰ ਦੇਖਦਿਆਂ ਇਸ ਵਾਰ ਸਾਈਾ ਮੀਆਂ ਮੀਰ ਇੰਟਰਨੈਸ਼ਨਲ ਫ਼ਾਊਾਡੇਸ਼ਨ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਸਤੇ ਸੰਗਤ ਦਾ ਜਥਾ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ | ਜਥੇਬੰਦੀ ਦੇ ਅੰਤਰਰਾਸ਼ਟਰੀ ਚੇਅਰਮੈਨ ਹਰਭਜਨ ਸਿੰਘ ਬਰਾੜ ਤੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਸੰਗਤ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਕੁਝ ਲਾਲਚੀ ਕਿਸਮ ਦੇ ਲੋਕ ਉਨ੍ਹਾਂ ਦੀ ਸੰਸਥਾ ਦਾ ਨਾਂਅ ਵਰਤ ਕੇ ਲੋਕਾਂ ਨੂੰ ਪਾਕਿਸਤਾਨ ਦਾ ਵੀਜ਼ਾ ਲਵਾ ਕੇ ਦੇਣ ਵਾਸਤੇ ਪਾਸਪੋਰਟ ਮੰਗ ਰਹੇ ਹਨ, ਜਦ ਕਿ ਉਨ੍ਹਾਂ ਦਾ ਸਾਈਾ ਮੀਆਂ ਮੀਰ ਇੰਟਰਨੈਸ਼ਨਲ ਫ਼ਾਊਾਡੇਸ਼ਨ ਨਾਲ ਕੋਈ ਸੰਬੰਧ ਨਹੀਂ ਹੈ | ਉਹ ਸੰਸਥਾ 'ਚੋਂ ਕੱਢੇ ਹੋਏ ਹਨ, ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਪਾਕਿਸਤਾਨ ਜਥੇ ਭੇਜਣ ਦਾ ਕੰਮ ਕਰਨਾ ਹੈ ਤਾਂ ਉਹ ਕਿਸੇ ਹੋਰ ਨਾਂਅ 'ਤੇ ਆਪਣੀ ਸੰਸਥਾ ਰਜਿਸਟਰਡ ਕਰਵਾ ਕੇ ਭੇਜਣ | ਉਕਤ ਆਗੂਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸ਼ਾਤਰ ਦਿਮਾਗ ਵਾਲੇ ਲੋਕਾਂ ਦੇ ਝਾਂਸੇ 'ਚ ਨਾ ਆਉਣ | ਇਨ੍ਹਾਂ ਵਲੋਂ ਭੇਜੇ ਜਥੇ ਨਾਲ ਜੇਕਰ ਪਾਕਿਸਤਾਨ 'ਚ ਕੋਈ ਧੋਖਾ ਹੁੰਦਾ ਹੈ ਤਾਂ ਸੰਸਥਾ ਇਸ ਦੀ ਜ਼ਿੰਮੇਵਾਰ ਨਹੀਂ ਹੋਵੇਗੀ |

ਪਿਛਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ ਅਗਲੀ ਖ਼ਬਰ ਪਿੰਡ ਉਦੇਕਰਨ ਦਾ 400 ਏਕੜ ਰਕਬਾ ਪਾਣੀ ਦੀ ਮਾਰ ਹੇਠ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ, ਕਿਸਾਨ ਚਿੰਤਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।