02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਅਜੀਤ ਡੈਸਕ 21-07-2025
ਕੋਟਕਪੂਰਾ, 20 ਜੁਲਾਈ (ਪ. ਪ.)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ 'ਚ ਦੇਵੀ ਵਾਲਾ ਰੋਡ ਕੋਟਕਪੂਰਾ ਮੌਜੂਦ ਸੀ ਤਾਂ ਨੇੜੇ ਵਾਟਰ ਟਰੀਟਮੈਂਟ ਪਲਾਂਟ ਦੇਵੀਵਾਲਾ ਰੋਡ ਕੋਟਕਪੂਰਾ ਕੋਲ 2 ਮੋਨੇ ਨੌਜਵਾਨ ਖੜੇ੍ਹ ਸਨ, ਜਿਨ੍ਹਾਂ 'ਚੋਂ ਇਕ ਦੇ ਹੱਥ 'ਚ ਪਾਰਦਰਸ਼ੀ ਲਿਫ਼ਾਫ਼ਾ ਫੜਿਆ ਹੋਇਆ ਸੀ ਤੇ ਦੂਜਾ ਉਸ ਨੂੰ ਖੋਲ੍ਹ ਕੇ ਦੇਖ ਰਿਹਾ ਸੀ | ਉਕਤ ਨੌਜਵਾਨਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ ਅਤੇ ਤੇਜ਼ ਕਦਮੀ ਖਿਸਕਣ ਲੱਗੇ ਤਾਂ ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ | ਜ਼ਮੀਨ 'ਤੇ ਸੁੱਟੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਕੀਤੀ ਤਾਂ ਉਸ 'ਚੋਂ 10 ਗਰਾਮ 11 ਮਿਲੀਗਰਾਮ ਹੈਰੋਇਨ ਬਰਾਮਦ ਹੋਈ | ਇਸ ਸੰਬੰਧ 'ਚ ਪੁਲਿਸ ਨੇ ਲਵਰੂਪ ਸਿੰਘ ਵਾਸੀ ਭਿੱਖੀਵਿੰਡ ਤੇ ਕਰਮਜੀਤ ਸਿੰਘ ਵਾਸੀ ਪਿੰਡ ਫ਼ਤਿਹਪੁਰ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਐਸ. ਐਸ. ਪੀ. ਡਾ. ਪ੍ਰਗਿਆ ਜੈਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਸਾਈਾ ਮੀਆਂ ਮੀਰ ਸੰਸਥਾ ਵਲੋਂ ਐਤਕੀਂ ਪਾਕਿਸਤਾਨ ਜਥਾ ਨਾ ਭੇਜਣ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।