02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਸ਼ਾ ਤਸਕਰ ਦੀ ਨਾਜਾਇਜ਼ ਇਮਾਰਤ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪੀਲਾ ਪੰਜਾ ਚਲਾਇਆ <br/>

ਅਜੀਤ ਡੈਸਕ 21-07-2025
ਫ਼ਰੀਦਕੋਟ, 20 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਰੀਦਕੋਟ ਦੇ ਗੋਬਿੰਦਸਰ ਭੋਲੂਵਾਲਾ ਰੋਡ 'ਤੇ ਪ੍ਰਸ਼ਾਸਨ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਹਿਆ ਗਿਆ | ਐਸ. ਐਸ. ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਥਾਣਾ ਸਿਟੀ-2 ਫ਼ਰੀਦਕੋਟ ਦੇ ਅੰਦਰ ਆਉਂਦੇ ਗੋਬਿੰਦ ਨਗਰ, ਭੋਲੂਵਾਲਾ ਰੋਡ ਦੇ ਵਸਨੀਕ ਚੰਦਨ ਕੁਮਾਰ ਪੁੱਤਰ ਰਾਮ ਪੁਨੀਤ ਵਲੋਂ ਨਾਜਾਇਜ਼ ਉਸਾਰੀ ਕੀਤੀ ਗਈ ਸੀ | ਇਸ ਸੰਬੰਧੀ ਸਮਰੱਥ ਅਥਾਰਿਟੀ ਤੋਂ ਇਸ ਨੂੰ ਢਾਹੁਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ | ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਜਦੋਂ ਇਸ ਦੇ ਕਿ੍ਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਚੰਦਨ ਕੁਮਾਰ ਖਿਲਾਫ਼ ਨਸ਼ੇ ਦੀ ਤਸਕਰੀ ਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 4 ਮੁਕੱਦਮੇ ਦਰਜ ਰਜਿਸਟਰ ਹਨ | ਇਸ ਮੌਕੇ ਜਗਮਿੰਦਰ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਫ਼ਰੀਦਕੋਟ ਬਤੌਰ ਡਿਊਟੀ ਮੈਜਿਸਟਰੇਟ, ਵਿਕਾਸ ਸ਼ਰਮਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਕੋਟਕਪੂਰਾ ਸਮੇਤ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ | ਜਿਸ ਦੌਰਾਨ ਡਿਊਟੀ ਮੈਜਿਸਟਰੇਟ ਜਗਮਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਕੰਮ ਕਰ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਸਖਤ ਰੁਖ ਅਪਨਾਇਆ ਹੈ ਤਾਂ ਜੋ ਇਸ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ | ਵਿਕਾਸ ਸ਼ਰਮਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੋਟਕਪੂਰਾ ਨੇ ਦੱਸਿਆ ਕਿ ਇਹ ਇਮਾਰਤ ਚੰਦਨ ਕੁਮਾਰ ਪੁੱਤਰ ਰਾਮ ਪੁਨੀਤ ਵਲੋਂ ਨਾਜਾਇਜ਼ ਤੌਰ 'ਤੇ ਉਸਾਰੀ ਗਈ ਸੀ | ਇਨ੍ਹਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ ਪਰ ਕਬਜ਼ਾਕਾਰੀਆਂ ਵਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ | ਇਸ ਮੌਕੇ ਸੰਦੀਪ ਕੁਮਾਰ ਐਸ. ਪੀ. (ਇੰਨਵੈਸਟੀਗੇਸ਼ਨ), ਤਰਲੋਚਨ ਸਿੰਘ ਡੀ. ਐਸ. ਪੀ. (ਸਬ-ਡਵੀਜਨ) ਫਰੀਦਕੋਟ, ਜਗਤਾਰ ਸਿੰਘ ਡੀ. ਐਸ. ਪੀ. ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੱਲ੍ਹਾਂ ਵਿਖੇ ਰੌਂਤੇ ਰਜਬਾਹੇ ਦੇ ਪੁਲ ਦੀਆਂ ਸਪੋਟਾਂ ਬਣਾਉਣ ਦੀ ਮੰਗ ਅਗਲੀ ਖ਼ਬਰ ਅੰਗਰੇਜ਼ ਸਿੰਘ ਗੋਰਾ ਮੱਤਾ ਨੂੰ ਇਨਸਾਫ਼ ਦਿਵਾਉਣ ਲਈ ਐਸ. ਐਸ. ਪੀ. ਦਫ਼ਤਰ ਦਾ ਘਿਰਾਓ ਜਲਦ ਕੀਤਾ ਜਾਵੇਗਾ-ਗੁਰਦੀਪ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।