03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੁਲਾਜ਼ਮ ਆਗੂ ਰਣਬੀਰ ਸਿੰਘ ਢਿੱਲੋਂ ਦੀ ਪਹਿਲੀ ਬਰਸੀ 'ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਕੀਤਾ ਯਾਦ

ਅਜੀਤ ਡੈਸਕ 21-07-2025
ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ)-ਲਗਪਗ ਛੇ ਦਹਾਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸਸ਼ੀਲ ਰਹੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਰਣਬੀਰ ਸਿੰਘ ਢਿੱਲੋਂ ਦੀ ਪਹਿਲੀ ਬਰਸੀ ਮੌਕੇ ਸਥਾਨਕ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਚੰਡੀਗੜ੍ਹ ਦੀ ਇਕਾਈ ਜ਼ਿਲ੍ਹਾ ਫ਼ਰੀਦਕੋਟ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਸ਼ਰਧਾ ਸਹਿਤ ਯਾਦ ਕੀਤਾ | ਇਸ ਮੌਕੇ ਹਾਜ਼ਰੀਨ ਨੇ ਉਨ੍ਹਾਂ ਦੀ ਤਸਵੀਰ ਅੱਗੇ ਫੁੱਲ ਮਾਲਾਵਾਂ ਪਾ ਕੇ ਸ਼ਰਧਾਂਜਲੀ ਭੇਟ ਕੀਤੀ | ਪੰਜਾਬ ਪੈਨਸ਼ਨਰਜ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਢਿੱਲੋਂ ਨੇ ਆਪਣੇ ਜੀਵਨ ਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਹੁਕਮਰਾਨ ਸਰਕਾਰਾਂ ਵਲੋਂ ਸਮੇਂ-ਸਮੇਂ ਕਈ ਤਰ੍ਹਾਂ ਦੇ ਅੜਿੱਕੇ ਡਾਹੇ ਗਏ, ਸਮੱਸਿਆਵਾਂ ਪੈਦਾ ਕੀਤੀਆਂ ਗਈਆਂ, ਪਰ ਉਹ ਇਨ੍ਹਾਂ ਅੱਗੇ ਅਡੋਲ ਰਹੇ | ਇਸ ਕਰਕੇ ਉਨ੍ਹਾਂ ਦੇ ਮੁਲਾਜ਼ਮ ਸੰਘਰਸ਼ਾਂ ਦੀਆਂ ਪ੍ਰਾਪਤੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਸਮਾਗਮ ਦੌਰਾਨ ਪੈਨਸ਼ਨਰ ਆਗੂ ਅਸ਼ੋਕ ਕੌਸਲ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਮੁਖਤਿਆਰ ਸਿੰਘ ਮੱਤਾ, ਤਰਸੇਮ ਨਰੂਲਾ, ਮਦਨ ਲਾਲ ਸ਼ਰਮਾ ਸੰਧਵਾਂ, ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਰਮੇਸ਼ ਢੈਪਈ, ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ ਸਬੰਧਿਤ ਏਟਕ ਦੇ ਆਗੂ ਗੁਰਦੀਪ ਭੋਲਾ ਅਤੇ ਲੋਕ ਗਾਇਕ ਨਾਹਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਸਮੇਂ ਸਮੇਂ ਦੀਆਂ ਹੁਕਮਰਾਨ ਸਰਕਾਰਾਂ ਵਲੋਂ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਲਗਾਤਾਰ ਹਰ ਰੋਜ ਇਨ੍ਹਾਂ ਪ੍ਰਾਪਤੀਆਂ ਨੂੰ ਲੱਗ ਰਹੇ ਖੋਰੇ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਹੱਕ-ਸੱਚ ਇਨਸਾਫ਼ ਲਈ ਤਕੜੇ ਹੋ ਕੇ ਲਾਮਬੰਦ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਪੈਨਸ਼ਨਰ ਆਗੂ ਬਿੱਕਰ ਸਿੰਘ ਗੋਂਦਾਰਾ, ਅਸ਼ੋਕ ਚਾਵਲਾ ਸੁਪਰਡੈਂਟ, ਪਰਮਜੀਤ ਸਿੰਘ ਪੰਮਾ, ਸਿਕੰਦਰ ਸਿੰਘ ਸਰਕਾਰੀ ਬਿ੍ਜਿਦਰਾ ਕਾਲਜ ਫ਼ਰੀਦਕੋਟ, ਹਰਵਿੰਦਰ ਸ਼ਰਮਾ, ਹਰਦੀਪ ਸਿੰਘ ਫਿੱਡੂ ਭਲਵਾਨ, ਗੇਜਰਾਮ ਭੌਰਾ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਮੇਜਰ ਸਿੰਘ ਡੀ. ਪੀ. ਈ., ਗੁਰਮੀਤ ਸਿੰਘ ਢਿੱਲੋਂ ਬਰਗਾੜੀ, ਜੋਗਿੰਦਰ ਸਿੰਘ ਛਾਬੜਾ, ਸੁਖਵਿੰਦਰ ਸਿੰਘ ਸੰਧੂ ਤੇ ਪਿ੍ੰਸੀਪਲ ਹਰੀ ਚੰਦ ਧਿੰਗੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਨ ਵੀਰਾਂਗਣਾ ਬੀਬੀ ਗੁਲਾਬ ਕੌਰ ਨੂੰ ਸਮਰਪਿਤ ਹੋਵੇਗੀ ਵਿਦਿਆਰਥੀ ਚੇਤਨਾ ਪ੍ਰੀਖਿਆ ਪ੍ਰੀਖਿਆ 'ਚ ਰਾਜ ਭਰ ਦੇ ਵਿਦਿਆਰ... ਅਗਲੀ ਖ਼ਬਰ ਵਿਦਿਆਰਥਣ ਹਰਕੀਰਤ ਕੌਰ ਨਵੋਦਿਆ ਵਿਦਿਆਲਿਆ ਲਈ ਚੁਣੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।