03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭਲਕੇ ਸੁਖਬੀਰ ਦੀ ਅਗਵਾਈ 'ਚ ਲਾਏ ਜਾ ਰਹੇ ਧਰਨੇ 'ਚ ਕਾਫ਼ਲਿਆਂ ਦੇ ਰੂਪ ਵਿਚ ਵਰਕਰ ਲੈ ਕੇ ਜਾਵਾਂਗੇ-ਪੱਪੂ ਰਾਮੂੰਵਾਲਾ

ਅਜੀਤ ਡੈਸਕ 21-07-2025
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਦੀ ਹਜ਼ਾਰਾਂ ਦੀ ਤਾਦਾਦ 'ਚ ਜ਼ਮੀਨ ਐਕਵਾਇਰ ਕਰਨ ਦੇ ਜੋ ਹੁਕਮ ਦਿੱਤੇ ਹਨ, ਇਸ ਖ਼ਿਲਾਫ਼ ਅੱਜ ਹਰ ਵਰਗ ਧਰਨੇ ਲਾਉਣ ਲਈ ਮਜਬੂਰ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਹੁਣ ਕਿਸਾਨਾਂ ਦਾ ਉਜਾੜਾ ਕਰਨ 'ਤੇ ਤੁਲੀ ਹੋਈ ਹੈ ਜਦ ਕਿ ਹੁਣ ਤੱਕ 'ਆਪ' ਸਰਕਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਪੱਖੀ ਤੇ ਕਿਸਾਨ ਦਾ ਬੇਟਾ ਹੋਣ ਦਾ ਢੰਡੋਰਾ ਪਿੱਟਦਾ ਰਿਹਾ ਪਰ ਹੁਣ ਲੈਂਡ ਪੂਿਲੰਗ ਮਾਮਲੇ ਵਿਚ ਉਸ ਦਾ ਚਿਹਰਾ ਨੰਗਾ ਹੋ ਕੇ ਸਾਹਮਣੇ ਆ ਗਿਆ ਹੈ ਕਿ ਉਹ ਕਿਸਾਨ ਹਿਤੈਸ਼ੀ ਨਹੀਂ ਸਗੋਂ ਕਿਸਾਨ ਵਿਰੋਧੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਲਕੇ 22 ਜੁਲਾਈ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਲਗਾ ਰਹੇ ਹਨ ਜਿਸ 'ਚ ਉਹ ਵੱਡੀ ਗਿਣਤੀ ਵਿਚ ਵਰਕਰਾਂ ਨੂੰ ਕਾਫ਼ਲਿਆਂ ਦੇ ਰੂਪ ਵਿਚ ਲਿਜਾਣ ਤੇ ਆਪਣੇ ਰੋਸ ਦਾ ਪ੍ਰਗਟਾਵਾ ਕਰਨਗੇ |
ਪਿਛਲੀ ਖ਼ਬਰ ਸਵ. ਸਰਪੰਚ ਗੁਰਿੰਦਰ ਸਿੰਘ ਗੁੱਗੂ ਦੀ ਪਤਨੀ ਸਵਰਨਜੀਤ ਕੌਰ ਸਰਬਸੰਮਤੀ ਨਾਲ ਪਿੰਡ ਦਾਤਾ ਦੀ ਸਰਪੰਚ ਬਣੀ ਅਗਲੀ ਖ਼ਬਰ ਰਾਜੇਆਣਾ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਬੱਡੀ ਕੈਂਪ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।