22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਿਆਮੀਵਾਲਾ ਦੇ ਅਕਾਲੀ ਵਰਕਰ ਸੀਨੀਅਰ ਮੀਤ ਪ੍ਰਧਾਨ ਮਨਤਾਰ ਸਿੰਘ ਬਰਾੜ ਨੂੰ ਮਿਲੇ

ਅਜੀਤ ਡੈਸਕ 22-07-2025
ਬਰਗਾੜੀ, 21 ਜੁਲਾਈ (ਲਖਵਿੰਦਰ ਸ਼ਰਮਾ)-ਪਿੰਡ ਨਿਆਮੀਵਾਲਾ ਬਹਿਬਲ ਖ਼ੁਰਦ ਦੇ ਸਮੂਹ ਅਕਾਲੀ ਵਰਕਰ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ ਤੇ ਵਰਕਿੰਗ ਕਮੇਟੀ ਦੇ ਮੈਂਬਰ ਮਨਤਾਰ ਸਿੰਘ ਬਰਾੜ ਨੂੰ ਮਿਲੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਹ ਅਹੁਦੇ ਮਿਲਣ 'ਤੇ ਵਧਾਈ ਦਿੰਦਿਆਂ ਸਿਰੋਪਾਓ ਪਾ ਕੇ ਮੂੰਹ ਮਿੱਠਾ ਕਰਵਾਇਆ | ਅਕਾਲੀ ਵਰਕਰਾਂ ਨੇ ਕਿਹਾ ਕਿ ਸ: ਬਰਾੜ ਦਾ ਪਰਿਵਾਰ ਇਕ ਟਕਸਾਲੀ ਅਕਾਲੀ ਪਰਿਵਾਰ ਹੈ ਤੇ ਉਹ ਹਮੇਸ਼ਾਂ ਆਪਣੇ ਨਵੇਂ ਅਤੇ ਪੁਰਾਣੇ ਹਲਕੇ ਦੇ ਵਰਕਰਾਂ ਨਾਲ ਦੁੱਖ ਸੁੱਖ 'ਚ ਸ਼ਰੀਕ ਹੁੰਦੇ ਰਹਿੰਦੇ ਹਨ | ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾਂਦੀ ਬੇਇਨਸਾਫ਼ੀ ਸਮੇਂ ਵੀ ਉਹ ਅਕਾਲੀ ਵਰਕਰਾਂ ਦੀ ਬਾਂਹ ਫੜਦੇ ਹਨ ਤੇ ਪੂਰਾ ਸਾਥ ਦਿੰਦੇ ਹਨ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀ: ਲੀਡਰਸ਼ਿਪ ਨੇ ਇਨ੍ਹਾਂ ਦੀ ਨਿਯੁਕਤੀ ਕਰਕੇ ਸਾਰੇ ਟਕਸਾਲੀ ਵਰਕਰਾਂ ਦਾ ਮਾਣ ਵਧਾਇਆ ਹੈ | ਸ. ਬਰਾੜ ਦਾ ਪਰਿਵਾਰ ਪਾਰਟੀ ਦੇ ਔਖੇ ਸਮੇਂ ਹਮੇਸ਼ਾਂ ਪਾਰਟੀ ਤੇ ਸੁਖਬੀਰ ਸਿੰਘ ਬਾਦਲ ਨਾਲ ਖੜ੍ਹਾ ਹੈ | ਸ. ਬਰਾੜ ਨੇ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੀਡਰ ਹਮੇਸ਼ਾਂ ਵਰਕਰਾਂ ਨਾਲ ਹੀ ਵੱਡਾ ਹੁੰਦਾ ਹੈ ਤੇ ਵਰਕਰਾਂ ਦਾ ਮਾਣ ਸਤਿਕਾਰ ਕਰਨਾ ਸਾਡਾ ਪਹਿਲਾ ਫਰਜ਼ ਬਣਦਾ ਹੈ | ਇਸ ਮੌਕੇ ਸੀਨੀ: ਆਗੂ ਸੁਖਜਿੰਦਰ ਸਿੰਘ ਜ਼ੈਲਦਾਰ, ਹਰਬੰਸ ਸਿੰਘ ਨੰਬਰਦਾਰ, ਡਾ. ਜਗਦੇਵ ਸਿੰਘ, ਬਲਾਕ ਸੰਮਤੀ ਮੈਂਬਰ ਡਾ. ਸਤਨਾਮ ਸਿੰਘ ਸਿੱਧੂ, ਮਹਿੰਦਰ ਸਿੰਘ ਜ਼ੈਲਦਾਰ, ਆਲਮਦੀਪ ਸਿੰਘ ਨੰਬਰਦਾਰ, ਸੁਖਜਿੰਦਰ ਸਿੰਘ ਸੁੱਖਾ, ਸੁਖਦੇਵ ਸਿੰਘ ਬਰਾੜ, ਸੁੱਖਾ ਬਰਾੜ, ਜਗਜੀਤ ਸਿੰਘ ਜੀਤਾ, ਸਰਪੰਚ ਰਾਜਾ ਸਿੰਘ, ਅਰਸ਼ਦੀਪ ਜ਼ੈਲਦਾਰ, ਗੁਰਸਾਹਿਬ ਬਰਾੜ, ਕਰਮਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਾਦਸਿਆਂ ਦਾ ਕਾਰਨ ਬਣਦੀ ਜਾ ਰਹੀ ਹੈ ਫ਼ਰੀਦਕੋਟ-ਕੋਟਕਪੂਰਾ ਸੜਕ <br/> ਅਗਲੀ ਖ਼ਬਰ ਮੌਸਮ ਅਨੁਕੂਲ ਰਹਿਣ ਕਾਰਨ ਝੋਨੇ ਤੇ ਬਾਸਮਤੀ ਦੀਆਂ ਫ਼ਸਲਾਂ ਦਾ ਝਾੜ ਵਧਣ ਦੀ ਸੰਭਾਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।