22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ 'ਹੈਪੀ ਕਲਾਸ ਰੂਮ' ਸੰਬੰਧੀ ਸੈਮੀਨਾਰ

ਅਜੀਤ ਡੈਸਕ 22-07-2025
ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਜਿਥੇ ਆਪਣੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹਮੇਸ਼ਾ ਤਤਪਰ ਰਹਿੰਦਾ ਹੈ ਉਥੇ ਹੀ ਇਹ ਆਪਣੇ ਅਧਿਆਪਕਾਂ ਵਿਚ ਵੀ ਵਿਵਸਾਇਕ ਕੁਸ਼ਲਤਾ ਦਾ ਸੰਚਾਰ ਕਰਨ 'ਚ ਸਦਾ ਮੋਹਰੀ ਰਿਹਾ ਹੈ | ਇਸੇ ਲੜੀ ਤਹਿਤ ਪਿ੍ੰਸੀਪਲ ਪਿ੍ਅੰਕਾ ਬਰਾੜ ਜੋ ਕਿ ਕੇਂਦਰੀ ਮਾਧਮਿਕ ਸਿੱਖਿਆ ਬੋਰਡ ਦੇ ਅਧਿਕਾਰਤ ਮਾਸਟਰ ਟਰੇਨਰ ਹਨ, ਨੇ ਸਕੂਲ ਦੇ ਅਧਿਆਪਕਾਂ ਦੇ ਹੁਨਰ 'ਚ ਹੋਰ ਨਿਖਾਰ ਲਿਆਉਣ ਅਤੇ ਜਮਾਤ ਦੇ ਮਾਹੌਲ ਨੂੰ ਖੁਸ਼ਗਵਾਰ ਬਣਾਉਣ ਦੀ ਕਲਾ ਵਿਚ ਪ੍ਰਬੀਨਤਾ ਲਿਆਉਣ ਲਈ 'ਹੈਪੀ ਕਲਾਸ ਰੂਮ' ਸਿਲੇਖ ਹੇਠ ਇਕ ਸੈਮੀਨਾਰ ਕਰਵਾਇਆ, ਜਿਸ 'ਚ ਸਕੂਲ ਦੇ ਸਮੂਹ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ | ਸ੍ਰੀਮਤੀ ਬਰਾੜ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਬਹੁਤ ਸਾਰੀਆਂ ਨਵੀਆਂ-ਨਵੀਆਂ ਤਕਨੀਕਾਂ ਸੁਝਾਈਆਂ ਜਿਨ੍ਹਾਂ ਦੀ ਵਰਤੋਂ ਕਰਕੇ ਅਧਿਆਪਕ ਆਪਣੇ ਅਧਿਆਪਨ ਕਿੱਤੇ ਨੂੰ ਰੋਚਕ ਅਤੇ ਦਿਲਚਸਪ ਬਣਾ ਸਕਦਾ ਹੈ | ਜਿਸ ਨਾਲ ਨਾ ਕੇਵਲ ਜਮਾਤ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਵਧਦੀ ਹੈ ਸਗੋਂ ਵਿਦਿਆਰਥਈਆਂ ਅੰਦਰ ਸਿੱਖਣ ਦੀ ਰੁਚੀ ਵਿਚ ਵੀ ਚੋਖਾ ਵਾਧਾ ਹੁੰਦਾ ਹੈ | ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ ਵਲੋਂ ਪਿ੍ੰਸੀਪਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਸ ਜਤਾਈ ਗਈ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਗਿਆਨ ਵਰਧਕ ਪ੍ਰੋਗਰਾਮ ਜਾਰੀ ਰਹਿਣਗੇ |
ਪਿਛਲੀ ਖ਼ਬਰ ਲਾਇਨਜ਼ ਕਲੱਬ ਗਰੇਟਰ ਨੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਏ ਅਗਲੀ ਖ਼ਬਰ ਹਾਦਸਿਆਂ ਦਾ ਕਾਰਨ ਬਣਦੀ ਜਾ ਰਹੀ ਹੈ ਫ਼ਰੀਦਕੋਟ-ਕੋਟਕਪੂਰਾ ਸੜਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।