22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲਾਇਨਜ਼ ਕਲੱਬ ਗਰੇਟਰ ਨੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਏ

ਅਜੀਤ ਡੈਸਕ 22-07-2025
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਕੁਦਰਤ ਵਲੋਂ ਪ੍ਰਦਾਨ ਕੀਤੇ ਗਏ ਅਮੁੱਲ ਖ਼ਜ਼ਾਨੇ ਹਵਾ, ਪਾਣੀ ਤੇ ਧਰਤ ਦੀ ਹੋਰ ਖ਼ੂਬਸੂਰਤੀ ਲਈ ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਪ੍ਰਧਾਨ ਉਪਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਰੋਡ ਦੀਆਂ ਵੱਖ-ਵੱਖ ਥਾਂਵਾਂ 'ਤੇ ਫ਼ਲਦਾਰ, ਫੁੱਲਦਾਰ ਤੇ ਦਵਾਈਆਂ ਵਾਲੇ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾ ਕੇ ਵਣ ਮਹਾਂਉਤਸਵ 'ਚ ਆਪਣਾ ਬਣਦਾ ਯੋਗਦਾਨ ਪਾਇਆ | ਲਾਇਨ ਹਰਬੀਰ ਸਿੰਘ ਤੇ ਪੀ. ਆਰ. ਓ. ਸੰਦੀਪ ਕੁਮਾਰ ਥਾਪਰ ਵਲੋਂ ਬੂਟੇ ਲਗਾਉਣ ਸਮੇਂ ਹਾਜ਼ਰ ਕਲੱਬ ਦੇ ਅਹੁਦੇਦਾਰਾਂ ਤੇ ਪਤਵੰਤੇ ਸੱਜਣਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ, ਸੋ ਸਾਨੂੰ ਸਭ ਨੂੰ ਵੱਧ ਚੜ੍ਹ ਕੇ ਇਸ ਮੁਹਿੰਮ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ | ਪ੍ਰਾਜੈਕਟ ਚੇਅਰਮੈਨ ਸੰਜੀਵ ਗੋਇਲ ਤੇ ਸਕੱਤਰ ਰਾਜ ਨਾਰੰਗ ਨੇ ਦੱਸਿਆ ਕਿ ਕਲੱਬ ਵਲੋਂ ਆਉਣ ਵਾਲੇ ਸਮੇਂ 'ਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਕਲੱਬ ਦੇ ਉਪ ਪ੍ਰਧਾਨ ਸਿਮਰਨਜੀਤ ਸਿੰਘ ਮੱਕੜ, ਖ਼ਜ਼ਾਨਚੀ ਜਤਿੰਦਰ ਚਾਵਲਾ ਸਮੇਤ ਜਗਸੀਰ ਸਿੰਘ, ਮਨਜਿੰਦਰ ਸਿੰਘ ਮਦਾਨ, ਇੰਦਰਜੀਤ ਸਿੰਘ ਮਦਾਨ, ਯਾਦਵਿੰਦਰ ਪਾਲ, ਅਜੇ ਪਸਰੀਚਾ, ਜਸਵਿੰਦਰ ਜੋੜਾ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ 'ਹੈਪੀ ਕਲਾਸ ਰੂਮ' ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।