ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੋਕਸੋ ਐਕਟ ਤੇ ਅੰਤਰਰਾਸ਼ਟਰੀ ਨਿਆਂ ਦਿਵਸ ਦੇ ਉਪਰਾਲੇ ਹੇਠ ਸੈਮੀਨਾਰ ਕਰਵਾਇਆ | ਸੈਮੀਨਾਰ 'ਚ ਹਿਮਾਂਸ਼ੂ ਅਰੋੜਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇ ਵੱਖ-ਵੱਖ ਨੁਕਤਿਆਂ ਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਪੋਸਕੋ ਐਕਟ 2012 ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਆਪਣੇ ਮਾਤਾ-ਪਿਤਾ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਦੀਆਂ ਸਹੂਲਤਾਂ ਸੰਬੰਧੀ ਜ਼ਰੂਰ ਜਾਣਕਾਰੀ ਦੇਣ | ਇਸ ਮੌਕੇ ਪਿ੍ੰਸੀਪਲ ਮਨੀਸ਼ ਚੋਪੜਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |