23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਭਰਾ ਕਾਬੂ

ਅਜੀਤ ਡੈਸਕ 22-07-2025
ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਡੱਲੇਵਾਲਾ ਤੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਭਰਾਵਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਕਰਮਚਾਰੀਆਂ ਸਮੇਤ ਪਿੰਡ ਡੱਲੇਵਾਲਾ ਵਿਖੇ ਬੱਸ ਅੱਡੇ 'ਤੇ ਮੌਜੂਦ ਸਨ ਤਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਅਕਾਸ਼ਦੀਪ ਸਿੰਘ ਤੇ ਅਰਸ਼ਦੀਪ ਸਿੰਘ ਪੁਤਰਾਨ ਗੁਰਾ ਸਿੰਘ ਕਥਿਤ ਤੌਰ 'ਤੇ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਅਤੇ ਅੱਜ ਵੀ ਲੁੱਟਾਂ ਖੋਹਾਂ ਕਰਨ ਦੀ ਤਾਕ 'ਚ ਹਨ ਅਤੇ ਉਨ੍ਹਾਂ ਪਾਸ ਚੋਰੀ ਦੇ ਮੋਟਰਸਾਈਕਲ ਹਨ | ਉਨ੍ਹਾ ਦੱਸਿਆ ਕਿ ਮੌਕੇ 'ਤੇ ਰੇਡ ਕਰ ਕੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਦੋ ਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਬੱਚੇ ਤਰਕਸ਼ੀਲ ਸੁਸਾਇਟੀ ਵਲੋਂ ਸਨਮਾਨਿਤ ਅਗਲੀ ਖ਼ਬਰ ਇੰਡੋ ਨਿਪਾਲ ਇੰਟਰਨੈਸ਼ਨਲ ਡਾਂਸ ਮੁਕਾਬਲੇ ਦੀ ਜੇਤੂ ਇਸ਼ਮਨ ਦਾ ਕੈਬਨਿਟ ਮੰਤਰੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।