ਬਰਗਾੜੀ, 21 ਜੁਲਾਈ (ਲਖਵਿੰਦਰ ਸ਼ਰਮਾ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬਰਗਾੜੀ ਵਲੋਂ ਪਿਛਲੇ ਦਿਨੀਂ ਚੇਤਨਾ ਪਰਖ ਪ੍ਰੀਖਿਆ ਮੁਹਿੰਮ ਤਹਿਤ ਕਰਵਾਏ ਮੁਕਾਬਲਿਆਂ 'ਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਵੇਕ ਸਕੂਲ ਬਰਗਾੜੀ ਦੇ ਬੱਚਿਆਂ ਨੂੰ ਵਿਵੇਕ ਸਕੂਲ ਬਰਗਾੜੀ ਵਿਖੇ ਸਨਮਾਨਿਤ ਕੀਤਾ ਗਿਆ | ਇਸ ਸਕੂਲ ਦੀ ਬੱਚੀ ਪ੍ਰਭਦੀਪ ਕੌਰ ਤੇ ਰਾਜਵੀਰ ਕੌਰ ਨੇ ਸਟੇਟ ਵਿਚ ਪਹਿਲਾ, ਜ਼ੋਨ 'ਚ ਜਸਪ੍ਰੀਤ ਸਿੰਘ ਨੇ ਪਹਿਲਾ, ਨਵਜੋਤ ਕੌਰ ਨੇ ਦੂਸਰਾ, ਇਕਾਈ ਵਿਚ ਜਪਨੀਤ ਕੌਰ, ਸੰਧਿਆ ਰਾਣੀ, ਅਰਮਾਨਦੀਪ ਕੌਰ, ਗੁਰਜਿੰਦਰ ਕੌਰ, ਹਰਮਨਪ੍ਰੀਤ ਕੌਰ ਨੇ ਪਹਿਲਾ, ਅਰਮਾਨਦੀਪ ਕੌਰ, ਸਿਮਰਨਜੋਤ ਕੌਰ ਨੇ ਦੂਜਾ, ਗਰੁਨੀਕ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਤਰਕਸ਼ੀਲ ਆਗੂਆਂ ਰਜਿੰਦਰ ਕੌਰ, ਰਣਜੀਤ ਸਿੰਘ, ਅਮਨਦੀਪ ਪਾਲ ਕੌਰ ਨੇ ਇਨ੍ਹਾਂ ਸਾਰੇ ਬੱਚਿਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ | ਸਕੂਲ ਚੇਅਰਮੈਨ ਹਰਜਿੰਦਰ ਸਿੰਘ, ਡਾ. ਚਰਨਜੀਤ ਸਿੰਘ, ਪਿ੍ੰਸੀਪਲ ਸੋਨੀਆ ਸੇਠੀ ਨੇ ਤਰਕਸ਼ੀਲ ਸੁਸਾਇਟੀ ਦੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਕੋਆਰਡੀਨੇਟਰ ਅਮਰਜੀਤ ਕੌਰ, ਗਗਨਦੀਪ ਕੌਰ, ਸਾਨੀਆ ਨਰੂਲਾ, ਰਜਨਦੀਪ ਕੌਰ, ਪਰਮਜੀਤ ਕੌਰ, ਸਮੂਹ ਸਟਾਫ਼ ਆਦਿ ਹਾਜ਼ਰ ਸਨ |