23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਸ਼ਾ ਕਰਨ ਵਾਲੇ ਪੁਲਿਸ ਵਲੋਂ ਦੋ ਗਿ੍ਫ਼ਤਾਰ

ਅਜੀਤ ਡੈਸਕ 22-07-2025
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ 'ਚ ਪਿੰਡ ਢਿੱਲਵਾਂ ਕਲਾਂ ਤੋਂ ਲਿੰਕ ਰੋਡ ਪਿੰਡ ਸਿਵੀਆਂ ਆਦਿ ਨੂੰ ਜਾ ਰਹੇ ਸੀ ਤਾਂ ਪਿੰਡ ਸਿਵੀਆਂ ਤੋਂ ਥੋੜਾ ਪਹਿਲਾਂ ਨਹਿਰ ਕੋਲ ਘਰਾਟਾਂ ਦੀ ਬੰਦ ਪਈ ਪੁਰਾਣੀ ਬਿਲਡਿੰਗ ਅੱਗੇ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਅੰਦਰ ਨੂੰ ਖਿਸਕਣ ਲੱਗੇ | ਜਿਨ੍ਹਾਂ ਦੇ ਚਿਹਰਿਆ ਦੇ ਹਾਵ ਭਾਵ ਦੇਖਣ ਤੋਂ ਕੋਈ ਨਸ਼ੀਲੀ ਚੀਜ਼ ਖਾਧੀ/ਪੀਤੀ ਜਾਪਦੀ ਹੋਣ ਕਰਕੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ | ਪਹਿਲੇ ਨੌਜਵਾਨ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਪਿੰਡ ਢਿੱਲਵਾਂ ਕਲਾਂ ਤੇ ਦੂਜੇ ਨੌਜਵਾਨ ਨੇ ਆਪਣਾ ਨਾਂਅ ਗੁਰਦੀਪ ਸਿੰਘ ਵਾਸੀ ਪਿੰਡ ਢਿੱਲਵਾਂ ਕਲਾਂ, ਜ਼ਿਲ੍ਹਾ ਫ਼ਰੀਦਕੋਟ ਦੱਸਿਆ | ਉਨ੍ਹਾਂ ਕਿਹਾ ਕਿ ਅਸੀਂ ਦੋਨੋਂ ਨਸ਼ਾ ਕਰਨ ਦੇ ਆਦੀ ਹਾਂ ਤੇ ਅੱਜ ਵੀ ਚਿੱਟੇ (ਹੈਰੋਇਨ) ਦਾ ਨਸ਼ਾ ਕੀਤਾ ਹੋਇਆ ਹੈ | ਇਸ ਸੰਬੰਧ 'ਚ ਥਾਣਾ ਸਦਰ ਕੋਟਕਪੂਰਾ ਵਿਖੇ ਦੋਹਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਮਾਨ ਸਰਕਾਰ ਨੇ ਸਾਢੇ ਤਿੰਨ ਸਾਲਾਂ 'ਚ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ-ਦਰਸ਼ਨ ਸਿੰਘ ਢਿੱਲਵਾਂ... ਅਗਲੀ ਖ਼ਬਰ ਡਰੇਨ ਦੀ ਸਫ਼ਾਈ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।