23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪ੍ਰਭਜੋਤ ਸਿੰਘ ਨੇ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 'ਚ ਸੋਨ ਤਗ਼ਮਾ ਜਿੱਤਿਆ

ਅਜੀਤ ਡੈਸਕ 22-07-2025
ਮਲੋਟ, 21 ਜੁਲਾਈ (ਪਾਟਿਲ)-ਮਲੋਟ ਦੇ ਨੌਜਵਾਨ ਪ੍ਰਭਜੋਤ ਸਿੰਘ ਗੁਲਿਆਣੀ ਪੁੱਤਰ ਅਵਤਾਰ ਸਿੰਘ ਨੇ ਇਸੇ ਮਹੀਨੇ ਬਲਵੀਰ ਸਿੰਘ ਜੁਨੇਜਾ ਸਟੇਡੀਅਮ ਛੱਤੀਸਗੜ੍ਹ ਰਾਏਪੁਰ ਵਿਖੇ ਚੱਲੀ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 'ਚ ਸੋਨ ਤਗ਼ਮਾ ਹਾਸਿਲ ਕਰਕੇ ਇਕ ਵਾਰ ਤੋਂ ਫ਼ਿਰ ਮਲੋਟ ਸ਼ਹਿਰ ਤੇ ਪਰਿਵਾਰ ਦਾ ਨਾਂਅ ਰੋਸ਼ਨ ਕੀਤਾ ਹੈ | ਪ੍ਰਭਜੋਤ ਸਿੰਘ ਨੇ ਪਹਿਲਾ ਕੁਆਰਟਰ ਫਾਈਨਲ 'ਚ ਤੇਲੰਗਾਨਾ, ਸੈਮੀਫਾਈਨਲ 'ਚ ਮਹਾਰਾਸ਼ਟਰ ਤੇ ਫਾਈਨਲ ਵਿਚ ਕੇਰਲ ਨੂੰ ਹਰਾਇਆ | ਗੁਰਦੁਆਰਾ ਸਿੰਘ ਸਭਾ ਕਮੇਟੀ ਮਲੋਟ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਗੁਲਿਆਣੀ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਕਿੱਕ ਬਾਕਸਿੰਗ 'ਚ ਪਹਿਲਾਂ ਵੀ ਬਹੁਤ ਸਾਰੇ ਤਗ਼ਮੇ ਹਾਸਿਲ ਕਰ ਚੁੱਕਿਆ ਹੈ, ਜਿਸ ਕਰਕੇ ਉਸ ਨੂੰ ਪੰਜਾਬ ਪੁਲਿਸ 'ਚ ਨੌਕਰੀ ਮਿਲੀ ਹੈ ਅਤੇ ਪਟਿਆਲਾ ਵਿਖੇ ਬਤੌਰ ਕੋਚ ਸੇਵਾਵਾਂ ਦੇ ਰਿਹਾ ਹੈ | ਪ੍ਰਭਜੋਤ ਸਿੰਘ ਦੀ ਇਸ ਪ੍ਰਾਪਤੀ 'ਤੇ ਗੁਰਦੁਆਰਾ ਸਿੰਘ ਸਭਾ ਮਲੋਟ ਕਮੇਟੀ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਰਾਜਨੀਤਕ ਆਗੂਆਂ ਨੇ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ 'ਚ ਹੋਰ ਉੱਚੀਆਂ ਪ੍ਰਾਪਤੀਆਂ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸ਼ਹਿਰ ਦੇ ਖੇਡ ਪ੍ਰੇਮੀਆਂ ਨੇ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਮੰਗ ਕੀਤੀ ਕਿ ਮਲੋਟ ਸ਼ਹਿਰ ਦਾ ਨਾਂਅ ਚਮਕਾਉਣ ਵਾਲੇ ਅਜਿਹੇ ਨੌਜਵਾਨਾਂ ਨੂੰ 15 ਅਗਸਤ ਤੇ ਹੋਰ ਸਮਾਗਮਾਂ ਮੌਕੇ ਸਨਮਾਨਿਤ ਕਰਨਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਲੋਟ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ (ਪ੍ਰਧਾਨ) ਹਰਜੀਤ ਸਿੰਘ, ਜਸਪਾਲ ਸਿੰਘ ਵਾਈਸ ਪ੍ਰਧਾਨ, ਦਵਿੰਦਰ ਪਾਲ ਸਿੰਘ ਜਨਰਲ ਸਕੱਤਰ, ਗੁਰਮਿੰਦਰ ਪਾਲ ਸਿੰਘ ਖ਼ਜ਼ਾਨਚੀ, ਦਲਜੀਤ ਸਿੰਘ ਜੁਆਇੰਟ ਸਕੱਤਰ, ਹਰਜਿੰਦਰ ਸਿੰਘ ਸਲਾਹਕਾਰ, ਇੰਦਰਮੋਹਨ ਸਿੰਘ ਸਲਾਹਕਾਰ ਵਲੋਂ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਆਯੁਰਵੈਦਿਕ ਤੇ ਹੋਮਿਓਪੈਥਿਕ ਵਿਭਾਗ ਵਲੋਂ ਲਗਾਏ ਕੈਂਪ 'ਚ 553 ਮਰੀਜ਼ਾਂ ਦੀ ਸਿਹਤ ਜਾਂਚ ਅਗਲੀ ਖ਼ਬਰ ਨੀਟ ਪ੍ਰੀਖਿਆ 'ਚ 171ਵਾਂ ਰੈਂਕ ਹਾਸਿਲ ਕਰਨ ਵਾਲੇ ਜਤਿਨ ਦਾ ਡੀ. ਸੀ. ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।