23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਰਾਮਨਗਰ ਵਿਚ ਐੱਸ. ਐੱਮ. ਸੀ. ਕਮੇਟੀ ਵਿਵਾਦ ਮੰਦਭਾਗਾ-ਹਰਪ੍ਰੀਤ ਸਿੰਘ ਕੋਟਭਾਈ

ਅਜੀਤ ਡੈਸਕ 22-07-2025
ਮਲੋਟ, 21 ਜੁਲਾਈ (ਪਾਟਿਲ)-ਬੀਤੇ ਦਿਨੀਂ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸੰਬੰਧੀ ਹੋਏ ਵਿਵਾਦ ਤੋਂ ਬਾਅਦ ਅੱਜ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨ ਲਈ ਪੁੱਜੇ | ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਪਿੰਡ ਦੇ 'ਆਪ' ਆਗੂ ਵਲੋਂ ਕਮੇਟੀ ਦੀ ਚੋਣ ਮੌਕੇ ਚੁਣੇ ਗਏ ਮੈਂਬਰਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਜਾਤੀਸੂਚਕ ਸ਼ਬਦ ਵਰਤੇ ਗਏ, ਜੋ ਕਿ ਬਹੁਤ ਹੀ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਐਨਾ ਹੀ ਬੱਸ ਨਹੀਂ ਉਕਤ ਆਗੂ ਨੇ ਇਸ ਦੌਰਾਨ ਫਾਇਰ ਵੀ ਕੀਤਾ, ਜੋ ਕਿ ਧੱਕੇਸ਼ਾਹੀ ਦੀ ਅਖ਼ੀਰ ਕਿਹਾ ਜਾ ਸਕਦਾ ਹੈ | ਸਾਬਕਾ ਵਿਧਾਇਕ ਨੇ ਕਿਹਾ ਕਿ ਕਾਨੂੰਨ ਨੂੰ ਆਪਣੀ ਕਾਰਵਾਈ ਕਰਨੀ ਚਾਹੀਦੀ ਹੈ | ਹਰਪ੍ਰੀਤ ਸਿੰਘ ਕੋਟਭਾਈ ਨੂੰ ਪਿੰਡ ਦੇ ਲੋਕਾਂ ਨੇ ਸਾਰੀ ਘਟਨਾ ਬਾਰੇ ਦੱਸਿਆ ਤੇ ਨਿਆਂ ਲਈ ਪ੍ਰਸ਼ਾਸਨ ਤੇ ਸਰਕਾਰ ਨੂੰ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਬਸੰਤ ਸਿੰਘ ਕੰਗ, ਗੁਰਬਿੰਦਰ ਸਿੰਘ ਫੂਲੇਵਾਲਾ, ਗੁਰਸਿਮਰਨ ਸਿੰਘ ਭੁੱਲਰ ਹਾਜਿਰ ਸਨ | ਸਾਬਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਹਰ ਸੰਭਵ ਕਾਨੂੰਨੀ ਸਹਾਇਤਾ ਦਾ ਵੀ ਭਰੋਸਾ ਦਿੱਤਾ |
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤੇ ਡਿਪਟੀ ਕਮਿਸ਼ਨਰ ਵਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦਾ ਦੌਰਾ ਅਗਲੀ ਖ਼ਬਰ ਨੌਜਵਾਨ ਭਾਰਤ ਸਭਾ ਵਲੋਂ 9 ਮੈਂਬਰੀ ਐਡਹਾਕ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।