23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡਾਂ 'ਚ ਸੈਮੀਨਾਰ ਕਰਵਾਏ

ਅਜੀਤ ਡੈਸਕ 22-07-2025
ਮਲੋਟ, 21 ਜੁਲਾਈ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ 'ਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਚਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਅਧੀਨ ਹਲਕਾ ਮਲੋਟ ਦੇ ਪਿੰਡ ਝੋਰੜ ਤੇ ਦਬੜਾ 'ਚ ਨਸ਼ਾ ਮੁਕਤੀ ਯਾਤਰਾ ਤਹਿਤ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਯਾਤਰਾ ਦੌਰਾਨ ਕੈਬਨਿਟ ਮੰਤਰੀ ਵਲੋਂ ਸਮੂਹ ਹਾਜ਼ਰੀਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ ਗਈ | ਡਾ. ਬਲਜੀਤ ਕੌਰ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਸਾਂਝੇ ਉਪਰਾਲੇ ਨਾਲ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਜੰਗ ਲਗਾਤਾਰ ਜਾਰੀ ਹੈ ਤੇ ਪੰਜਾਬ ਸਰਕਾਰ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫ਼ੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ | ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ 'ਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸੰਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ | ਕੈਬਨਿਟ ਮੰਤਰੀ ਨੇ ਕਿਹਾ ਕਿ ਵਿਲੇਜ਼ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ 'ਪਿੰਡ ਦੇ ਪਹਿਰੇਦਾਰ' ਵਜੋਂ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਜੰਗ 'ਚ ਮੋਹਰੀ ਹੋ ਕੇ ਆਪਣਾ ਹਿੱਸਾ ਪਾਉਣ | ਉਨ੍ਹਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਖ਼ਾਤਮੇ ਲਈ ਜਾਗਰੂਕ ਕਰਨ ਅਤੇ ਪਿੰਡਾਂ ਵਿਚ ਮਤੇ ਪਾਏ ਜਾਣ ਕਿ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਕੋਈ ਜ਼ਮਾਨਤ ਨਹੀਂ ਦੇਵੇਗਾ | ਇਸ ਯਾਤਰਾ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਸੰਬੰਧੀ ਕੋਈ ਵੀ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਪੁਲਿਸ ਨਾਲ ਤੁਰੰਤ ਸਾਂਝੀ ਕਰਨੀ ਚਾਹੀਦੀ ਹੈ | ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ, ਨਸ਼ਾ ਮੁਕਤੀ ਮੋਰਚੇ ਦੇ ਹਲਕਾ ਮਲੋਟ ਇੰਚਰਾਜ ਬਲਰਾਜ ਸਿੰਘ, ਪਿੰਡਾਂ ਦੇ ਸਰਪੰਚ ਤੇ ਹੋਰ ਅਹੁਦੇਦਾਰ, ਬਲਾਕ ਪ੍ਰਧਾਨ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡਾਂ 'ਚ ਮੀਟਿੰਗਾਂ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤੇ ਡਿਪਟੀ ਕਮਿਸ਼ਨਰ ਵਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।