06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸ: ਭਗਤ ਸਿੰਘ ਦਾ 118ਵਾਂ ਜਨਮ ਦਿਨ ਮਨਾਉਣ ਦਾ ਫ਼ੈਸਲਾ

ਅਜੀਤ ਡੈਸਕ 24-09-2025
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ, ਗੁੱਡ ਮੌਰਨਿੰਗ ਵੈੱਲਫੇਅਰ ਸੁਸਾਇਟੀ ਕੋਟਕਪੂਰਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ, ਸ਼ਹੀਦ ਭਗਤ ਸਿੰਘ ਪੈਨਸ਼ਨਰ ਵੈੱਲਫੇਅਰ ਟਰੱਸਟ ਜ਼ਿਲ੍ਹਾ ਫ਼ਰੀਦਕੋਟ ਅਤੇ ਕਈ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 118ਵਾਂ ਜਨਮ ਦਿਨ 28 ਸਤੰਬਰ ਦਿਨ ਐਤਵਾਰ ਨੂੰ ਠੀਕ 9 ਵਜੇ ਸ਼ਹੀਦ ਭਗਤ ਸਿੰਘ ਪਾਰਕ, ਨੇੜੇ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਸਮਾਗਮ ਦੌਰਾਨ ਮੌਜੂਦਾ ਸਮੇਂ 'ਚ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਮਹੱਤਤਾ ਅਤੇ ਦੇਸ਼ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਵਿਸ਼ੇ ਸੰਬੰਧੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ | ਮਾਸਟਰ ਅਸ਼ੋਕ ਕੌਸਲ, ਕੁਲਵੰਤ ਸਿੰਘ ਚਾਨੀ, ਡਾ. ਮਨਜੀਤ ਸਿੰਘ ਢਿੱਲੋ, ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੇਮ ਚਾਵਲਾ, ਸੋਮ ਨਾਥ ਅਰੋੜਾ, ਉਦੇ ਰਣਦੇਵ, ਪ੍ਰੋ. ਹਰਬੰਸ ਸਿੰਘ ਪਦਮ, ਮੁਖਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਇਕਬਾਲ ਸਿੰਘ ਮੰਘੇੜਾ ਅਤੇ ਤਰਸੇਮ ਨਰੂਲਾ ਨੇ ਦੱਸਿਆ ਹੈ ਕਿ ਵਿਚਾਰ ਚਰਚਾ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾ ਪਾ ਕੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ |
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵਣ ਰੱਖਿਅਕਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।