09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੋਟਕਪੂਰਾ 'ਚ ਡੇਂਗੂ ਦੇ ਸ਼ੱਕੀ ਮਰੀਜ਼ ਦੀ ਮੌਤ

ਅਜੀਤ ਡੈਸਕ 04-11-2025
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਮੁਹੱਲਾ ਡਿੱਬੀਪੁਰਾ ਦੀ ਧਰਮਸ਼ਾਲਾ ਵਾਲੀ ਗਲੀ ਦੀ ਵਸਨੀਕ ਵਿਆਹੁਤਾ ਨੀਤੂ ਸ਼ਰਮਾ ਪਤਨੀ ਬੱਬੂ ਸ਼ਰਮਾ (ਬਿਜਲੀ ਵਾਲੇ) ਦੀ ਡੇਂਗੂ ਦੀ ਬਿਮਾਰੀ ਕਾਰਨ ਹੋਈ ਮੌਤ ਦੀ ਭਾਵੇਂ ਸਿਹਤ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ, ਪਰ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਨਾਲ ਜੁੜੇ ਨਰੇਸ਼ ਕੁਮਾਰ ਸਹਿਗਲ ਨੇ ਦਾਅਵਾ ਕੀਤਾ ਹੈ ਕਿ ਉਕਤ ਵਿਆਹੁਤਾ ਦੀ ਮੌਤ ਡੇਂਗੂ ਦੀ ਬਿਮਾਰੀ ਕਾਰਨ ਹੋਈ ਹੈ | ਨਰੇਸ਼ ਸਹਿਗਲ ਨੇ ਦੋਸ਼ ਲਗਾਇਆ ਹੈ ਕਿ ਸਰਕਾਰੀ ਹਸਪਤਾਲ 'ਚ ਡੇਂਗੂ ਦੀ ਬਿਮਾਰੀ ਦਾ ਢੁੱਕਵਾਂ ਇਲਾਜ ਨਹੀਂ, ਨਗਰ ਕੌਂਸਲ ਤੇ ਸਿਹਤ ਵਿਭਾਗ ਵਲੋਂ ਫ਼ੋਗਿੰਗ (ਮੱਛਰਮਾਰ ਦਵਾਈ) ਦੀ ਸਪਰੇਅ ਦਾ ਵੀ ਇਸ ਵਾਰ ਪ੍ਰਬੰਧ ਨਹੀਂ ਕੀਤਾ ਗਿਆ | ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨਾਲ ਸੰਪਰਕ ਨਹੀਂ ਹੋ ਸਕਿਆ, ਜਦਕਿ ਡਾ. ਹਿਮਾਂਸ਼ੂ ਜ਼ਿਲ੍ਹਾ ਐਪੀਡੀਮਾਲੋਜਿਸਟ ਨੇ ਆਖਿਆ ਕਿ ਮੌਤ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ 4 ਵਿਅਕਤੀ ਕਾਬੂ ਅਗਲੀ ਖ਼ਬਰ ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ 'ਤੇ ਪੂਰੇ ਦੇਸ਼ ਨੂੰ ਮਾਣ-ਸਨੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।