08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 04-11-2025
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਚਰਨਜੀਤ ਸਿੰਘ ਸੀ.ਆਈ.ਏ ਸਟਾਫ਼ ਜੈਤੋ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ ਵਿਚ ਨੇੜੇ ਨਵਾਂ ਬਾਈਪਾਸ ਨੇੜੇ ਹਰੀਨੌਂ ਰੋਡ ਕੋਟਕਪੂਰਾ 'ਤੇ ਜਾ ਰਹੇ ਸਨ ਤਾਂ ਇਕ ਮੋਨਾ ਨੌਜਵਾਨ ਸੁੂਏ ਦੀ ਪਟੜੀ ਪਾਸੋ ਸੜਕ ਵੱਲ ਨੂੰ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਤਲਾਸ਼ੀ ਕੀਤੀ ਤਾਂ ਚਮਕੌਰ ਸਿੰਘ ਵਾਸੀ ਦੁਆਰੇਆਣਾ ਰੋਡ ਕੋਟਕਪੂਰਾ ਦੀ ਪਹਿਨੀ ਹੋਈ ਜੀਨ ਦੀ ਸੱਜੀ ਜੇਬ 'ਚੋਂ ਇਕ ਲਿਫ਼ਾਫ਼ੀ ਮੋਮੀ ਪਾਰਦਰਸ਼ੀ ਬਰਾਮਦ ਹੋਈ, ਜਿਸ 'ਚੋਂ 76 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਵਿਰੁੱਧ ਪੁਲਿਸ ਸਟੇਸ਼ਨ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਡੇਂਗੂ ਦੇ ਵਧਦੇ ਪ੍ਰਭਾਵ ਪ੍ਰਤੀ ਸਪੀਕਰ ਸੰਧਵਾਂ ਵਲੋਂ ਕੋਟਕਪੂਰਾ 'ਚ ਫੋਗਿੰਗ ਤੇਜ਼ ਕਰਨ ਦੇ ਆਦੇਸ਼ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੈਤੋ ਸ਼ਹਿਰ 'ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।