08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੂਬਾ ਸਰਕਾਰ ਡੀ.ਏ.ਪੀ. ਦੀ ਕਾਲਾਬਾਜ਼ਾਰੀ ਰੋਕਣ 'ਚ ਨਾਕਾਮਯਾਬ ਸਿੱਧ ਹੋ ਰਹੀ-ਫਰਮਾਨ ਸੰਧੂ, ਸੁੱਖਾ ਵਿਰਕ

ਅਜੀਤ ਡੈਸਕ 04-11-2025
ਫ਼ਤਿਹਗੜ੍ਹ ਪੰਜਤੂਰ, 3 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੂਬੇ ਅੰਦਰ ਡੀ.ਏ.ਪੀ. ਖਾਦ ਦੀ ਹੋ ਰਹੀ ਕਾਲਾਬਾਜ਼ਾਰੀ ਨੂੰ ਤੁਰੰਤ ਰੋਕੇ ਜਾਣ ਦੀ ਮੰਗ ਕੀਤੀ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ਨੇ ਕਿਹਾ ਕਿ ਖਾਦ ਦੇ ਕਾਰੋਬਾਰ ਨਾਲ ਜੁੜੇ ਦੁਕਾਨਦਾਰਾਂ ਵਲੋਂ ਖਾਦ ਦੀ ਨਕਲੀ ਥੁੜ ਪੈਦਾ ਕਰਕੇ ਕਥਿਤ ਤੌਰ 'ਤੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ | ਸੰਧੂ ਤੇ ਵਿਰਕ ਨੇ ਆਖਿਆ ਕਿ ਸੂਬੇ 'ਚ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਪਰ ਡੀ.ਏ.ਪੀ. ਖਾਦ ਦੀ ਨਕਲੀ ਥੁੜ ਦਿਖਾ ਕੇ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ | ਪ੍ਰਸ਼ਾਸਨ ਵਲੋਂ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਲੁੜੀਂਦੀ ਪੂਰੀ ਮਸ਼ੀਨਰੀ ਮੁਹੱਈਆ ਕਰਵਾਉਣ 'ਚ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ |


ਪਿਛਲੀ ਖ਼ਬਰ ਮਹਿਲਾ ਕਿ੍ਕਟ ਟੀਮ ਨੇ ਵਧਾਇਆ ਭਾਰਤ ਦਾ ਮਾਣ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਮਨਾਇਆ ਜਸ਼ਨ ਅਗਲੀ ਖ਼ਬਰ ਪੰਜਾਬ 'ਚ ਝੋਨੇ ਦੀ ਚੁਕਾਈ 100 ਲੱਖ ਮੀਟਰਿਕ ਟਨ ਤੋਂ ਪਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।