07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਹੀਦੀ ਨਗਰ ਕੀਰਤਨ 'ਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 04-11-2025
ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਸਾਮ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਬੀਤੀ ਸ਼ਾਮ ਪਿੰਡ ਖਾਰਾ ਵਿਖੇ ਪਹੁੰਚਣ 'ਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਦੀ ਪਿ੍ੰਸੀਪਲ ਰਾਜਵਿੰਦਰ ਕÏਰ ਢਿੱਲੋਂ ਦੀ ਯੋਗ ਅਗਵਾਈ 'ਚ ਬੱਚਿਆਂ ਤੇ ਅਧਿਆਪਕਾਂ ਨੇ ਭਰਵਾਂ ਸਵਾਗਤ ਕੀਤਾ ਤੇ ਸ਼ਮੂਲੀਅਤ ਵੀ ਕੀਤੀ | ਰਾਜਵਿੰਦਰ ਕÏਰ ਢਿੱਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤਨ ਵਿਚ ਸਕੂਲ ਦੇ ਬੱਚਿਆਂ ਤੇ ਸਟਾਫ਼ ਨੇ ਸ਼ਾਮਿਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕੀਤੇ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਵੀ ਕੀਤੀ |
ਪਿਛਲੀ ਖ਼ਬਰ ਅਰੋੜਾ ਮਹਾਂ ਸਭਾ ਨੇ ਤੁਲਸੀ ਦੇ ਬੂਟਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।