07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲੁੱਟਖੋਹ ਦੀ ਯੋਜਨਾ ਬਣਾਉਂਦੇ ਤੇਜ਼ਧਾਰ ਹਥਿਆਰਾਂ ਸਮੇਤ 5 ਕਾਬੂ

ਅਜੀਤ ਡੈਸਕ 04-11-2025
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿਕੋਣੀ ਮੋਗਾ ਰੋਡ ਕੋਟਕਪੂਰਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੱੁਝ ਵਿਅਕਤੀ ਜੋ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ | ਜੋ ਰਾਹ ਜਾਂਦਿਆਂ ਤੋਂ ਲੁੱਟ ਕਰਦੇ ਹਨ | ਜਿਨ੍ਹਾਂ 'ਤੇ ਪਹਿਲਾਂ ਵੀ ਪਰਚੇ ਦਰਜ ਹਨ | ਜੋ ਅੱਜ ਬਾਬਾ ਭਮੀਰੀ ਦਾਸ ਦੇ ਡੇਰੇ ਨੇੜੇ ਬਿਜਲੀ ਘਰ ਦੇਵੀਵਾਲਾ ਰੋਡ ਕੋਟਕਪੂਰਾ ਵਿਚ ਲੁਕ ਛਿਪ ਕੇ ਸਮੇਤ ਮਾਰੂ ਹਥਿਆਰ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ | ਜੋ ਰੰਗੇ ਹੱਥੀ ਕਾਬੂ ਆ ਸਕਦੇ ਹਨ | ਉਨ੍ਹਾਂ ਕੋਲੋਂ ਮਾਰੂ ਹਥਿਆਰ ਵੀ ਬਰਾਮਦ ਹੋੋ ਸਕਦੇ ਹਨ | ਪੁਲਿਸ ਨੇ ਤੁਰੰਤ ਛਾਪਾਮਾਰੀ ਕਰਕੇ ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਰਮੇਸ਼ ਕੁਮਾਰ ਅੇ ਸਤਨਾਮ ਸਿੰਘ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ ਇਕ ਕਾਪਾ, ਇਕ ਪਾਈਪ ਲੋਹਾ, ਇਕ ਖੰਡਾ ਲੋਹਾ, ਇਕ ਕੁਹਾੜੀ ਲੋਹਾ ਤੇ ਇਕ ਲੱਕੜ ਦਾ ਦਸਤਾ ਬਰਾਮਦ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਕੁਲਾਰ ਹਸਪਤਾਲ ਬੀਜਾ ਦੀ ਮੋਟਾਪੇ ਦੇ ਇਲਾਜ 'ਚ ਦੋ ਦਹਾਕਿਆਂ ਤੋਂ ਸਰਦਾਰੀ ਬਰਕਰਾਰ <br/> ਅਗਲੀ ਖ਼ਬਰ ਵਿਵੇਕ ਆਸ਼ਰਮ ਬਰਗਾੜੀ ਵਿਖੇ ਦਸਮੀੇ ਦੇ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।