07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਰਬੱਤ ਦਾ ਭਲਾ ਟਰੱਸਟ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਲੜਕੀਆਂ ਦੇ ਵਿਆਹ ਕਰੇਗਾ

ਅਜੀਤ ਡੈਸਕ 04-11-2025
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਇਸ ਸਾਲ ਪੰਜਾਬ 'ਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਨੂੰ ਆਮ ਵਾਂਗ ਬਣਾਉਣ ਲਈ ਲੋਕਾਂ ਨੂੰ ਸੁੱਕਾ ਰਾਸ਼ਨ, ਪਸ਼ੂਆਂ ਦੀ ਫ਼ੀਡ, ਤਰਪਾਲਾਂ, ਮੱਛਰਦਾਨੀਆਂ, ਪਾਣੀ ਅਤੇ ਹੋਰ ਸਾਮਾਨ ਜੋ ਵੀ ਪ੍ਰਭਾਵਿਤ ਲੋਕਾਂ ਨੇ ਮੰਗਿਆ, ਵੱਡੀ ਗਿਣਤੀ ਵਿਚ ਮੁਹੱਈਆ ਕਰਵਾਇਆ ਗਿਆ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਹੁਣ ਡਾ. ਉਬਰਾਏ ਨੇ ਫ਼ੈਸਲਾ ਕੀਤਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀਆਂ ਧੀਆਂ ਦੇ ਵਿਆਹ (ਜੋ ਵਿਆਹ ਕਰਨੇ ਤਹਿ ਸਨ, ਪਰ ਹੜ੍ਹਾਂ ਦੀ ਮਾਰ ਪੈਣ ਕਰਕੇ ਉਹ ਅਸਮਰਥ ਹਨ) ਟਰੱਸਟ ਆਪਣੇ ਖ਼ਰਚੇ 'ਤੇ ਕਰੇਗਾ | ਡਾ. ਉਬਰਾਏ ਵਲੋਂ ਪ੍ਰਭਾਵਿਤ ਖੇਤਰਾਂ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਲਿਸਟਾਂ ਬਣਾਉਣ ਦੇ ਹੁਕਮ ਦਿੱਤੇ ਗਏ ਹਨ | ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਡਾ. ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਪੰਜਾਬ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰੀ ਪ੍ਰਾਇਮਰੀ ਰਿਸੋਰਸ ਪਰਸਨ ਦੀ ਤਿੰਨ ਰੋਜ਼ਾ ਸਿਖਲਾਈ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।