07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਪੰਜਾਬ ਦਿਵਸ ਮਨਾਇਆ

ਅਜੀਤ ਡੈਸਕ 04-11-2025
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਪੰਜਾਬ ਦਿਵਸ ਤੇ ਬੈਗ ਲੈੱਸ ਡੇਅ ਮੁੱਖ ਅਧਿਆਪਕਾ ਸ੍ਰੀਮਤੀ ਨੀਤੂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਛੇਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਵਿਸ਼ੇ ਦੇ ਸੰਬੰਧ ਵਿਚ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਮੌਕੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੰਜਾਬ ਦਿਵਸ ਅਤੇ ਬੈਗ ਲੈੱਸ ਡੇਅ ਮਨਾਉਂਦੇ ਹੋਏ ਕੁਇਜ਼ ਮੁਕਾਬਲੇ ਵਿਚ ਭਾਗ ਲਿਆ | ਇਸ ਮੌਕੇ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਵਿਦਿਆਰਥੀਆਂ ਦੁਆਰਾ ਪੇਸ਼ਕਾਰੀਆਂ ਕੀਤੀਆਂ ਗਈਆਂ | ਇਸ ਮੌਕੇ ਸੁੰਦਰ ਲਿਖਾਈ, ਕਵਿਤਾ ਉਚਾਰਨ, ਪੰਜਾਬੀ ਪ੍ਰਸ਼ਨੋਤਰੀ ਮੁਕਾਬਲੇ ਤੇ ਵਿਰਾਸਤੀ ਖੇਡਾਂ ਵੀ ਕਰਵਾਈਆਂ ਗਈਆਂ | ਇਸ ਤੋਂ ਇਲਾਵਾ ਬੱਚਿਆਂ ਵਲੋਂ ਨਾਟਕ ਵੀ ਖੇਡਿਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕ ਹਰਸਿਮਰਨਜੀਤ ਸਿੰਘ, ਵੀਰਪਾਲ ਕੌਰ ਅਤੇ ਹਰਵੀਰ ਕੌਰ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਪ੍ਰਤੀ ਭਰਪੂਰ ਜਾਣਕਾਰੀ ਵੀ ਦਿੱਤੀ ਗਈ | ਜੱਜਮੈਂਟ ਦੀ ਭੂਮਿਕਾ ਰੋਬਿਨ ਖੇੜਾ, ਅਸ਼ੋਕ ਕੁਮਾਰ, ਵੰਦਨਾ ਮਲਹੋਤਰਾ, ਵਨੀਤਾ ਰਾਣੀ, ਪਰਮਜੀਤ ਕੌਰ ਨੇ ਨਿਭਾਈ | ਇਸ ਮੌਕੇ ਸਕੂਲ ਮੁਖੀ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਵਲੋਂ ਆਤਮ-ਨਿਰਭਰ ਭਾਰਤ ਦੇ ਸੰਬੰਧ ਵਿਚ ਮੀਟਿੰਗ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਲੜਕੀਆਂ ਦੇ ਵਿਆਹ ਕਰੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।