07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਤੇ ਸ਼ੇਰ ਸਿੰਘ ਮੰਡਵਾਲਾ ਦੇ ਜਨਰਲ ਸਕੱਤਰ ਬਣਨ 'ਤੇ ਵਧਾਈ ਦਿੱਤੀ

ਅਜੀਤ ਡੈਸਕ 04-11-2025
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਬਣੇ ਹਨ ਤੇ ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਆਪਣੇ ਅਹੁਦਿਆਂ 'ਤੇ ਮਿਹਨਤ ਨਾਲ ਕੰਮ ਕਰਨਗੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗਾਂ ਨਾਲ ਚਲਾਉਣ ਤੋਂ ਇਲਾਵਾ ਸਿੱਖੀ ਦੇ ਪ੍ਰਚਾਰ ਲਈ ਕੰਮ ਕਰਨਗੇ | ਇਸ ਉਪਰੰਤ ਇਲਾਕੇ ਦੇ ਹੋਰ ਅਕਾਲੀ ਆਗੂਆਂ ਨੇ ਵੀ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮ ਯੂਨੀਅਨ ਵਲੋਂ 6 ਨੂੰ ਧਰਨੇ ਦਾ ਐਲਾਨ ਅਗਲੀ ਖ਼ਬਰ ਵਕੀਲ 'ਤੇ ਮਾਮਲਾ ਦਰਜ ਕਰਨ ਤੇ ਸੀ.ਐੱਮ. ਨੂੰ ਨਾ ਮਿਲਣ ਦੇਣ 'ਤੇ ਬਾਰ ਐਸੋਸੀਏਸ਼ਨ ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।